Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਰਾਸ਼ਟਰੀ

ਖਾਣ ਪੀਣ ਦੀਆਂ ਚੀਜਾਂ ਦੀ ਇਹ ਵੀਡੀਓ ਵੇਖ ਕੇ ਉਡ ਜਾਣਗੇ ਹੋਸ਼

September 18, 2021 08:57 AM

ਚੰਡੀਗੜ੍ਹ : ਇਕ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਇਸ ਨੂੰ ਵੇਖ ਵੇਖ ਕੇ ਲੋਕਾਂ ਦਾ ਗੁੱਸਾ ਵੱਧ ਰਿਹਾ ਹੈ ਅਤੇ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਵੀਡੀਓ ਕਿਥੋਂ ਦੀ ਹੈ। ਦਰਅਸਲ ਹਾਲ ਹੀ 'ਚ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਜਿਸ 'ਚ ਕੁਝ ਮਜਦੂਰਾਂ ਨੂੰ ਟੋਸਟ ਫੈਕਟਰੀ ਦੇ ਅੰਦਰ ਏਨਾ ਗੰਦਾ ਕੰਮ ਕਰਦਿਆਂ ਦੇਖਿਆ ਗਿਆ। ਜੋ ਦੇਖ ਕੇ ਤੁਹਾਡੇ ਰੌਂਗਟੇ ਖੜੇ ਹੋ ਜਾਣਗੇ। ਟੋਸਟ ਖਰੀਦਣ ਤੋਂ ਪਹਿਲਾਂ ਤੁਸੀਂ ਸੋਚਣ ਲਈ ਮਜਬੂਰ ਹੋਵੋਗੇ। ਦਰਅਸਲ ਸੋਸ਼ਲ ਮੀਡੀਆ 'ਤੇ ਵਾਇਲ ਵੀਡੀਓ 'ਚ ਇਕ ਫੈਕਟਰੀ 'ਚ ਕੁਝ ਮਜਦੂਰ ਜ਼ਮੀਨ ਤੇ ਰੱਖੇ ਟੋਸਟ ਆਪਣੇ ਗੰਦੇ ਪੈਰਾਂ ਨਾਲ ਛੂੰਹਦੇ ਤੇ ਚੱਟ ਕੇ ਪੈਕਿੰਗ ਕਰਦੇ ਦੇਖੇ ਜਾ ਸਕਦੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫੈਕਟਰੀ 'ਚ ਕੰਮ ਕਰ ਰਹੇ ਮਜਦੂਰ ਅਜਿਹਾ ਜਾਣਬੁੱਝ ਕੇ ਕਰ ਰਹੇ ਹਨ। ਇਸ ਦਾ ਵੀਡੀਓ ਵੀ ਕਿਸੇ ਤੋਂ ਲੁਕਾ ਕੇ ਨਹੀਂ ਸ਼ਰੇਆਮ ਬਣਾ ਰਹੇ ਹਨ। ਫਿਲਹਾਲ ਸੋਸ਼ਸਲ ਮੀਡੀਆ 'ਤੇ ਇਸ ਵੀਡੀਓ ਦੇ ਸਾਹਮਣੇ ਆਉਂਦਿਆਂ ਹੀ ਯੂਜ਼ਰਸ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਹੈ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ GiDda ਨਾਂਅ ਦੇ ਅਕਾਊਂਟ ਤੋਂ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤਕ 42 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ 'ਤੇ ਕਮੈਂਟ ਕਰਕੇ ਫੈਕਟਰੀ ਮਜਦੂਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਕਈ ਯੂਜ਼ਰਸ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਹੁਣ ਉਹ ਟੋਸਟ ਖਾਣਾ ਛੱਡ ਰਹੇ ਹਨ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 
 
 
View this post on Instagram

A post shared by GiDDa CoMpAnY -mEmE pAgE- (@giedde)

 

 

Have something to say? Post your comment

Subscribe