Friday, November 22, 2024
 

ਚੰਡੀਗੜ੍ਹ / ਮੋਹਾਲੀ

ਨੇਤਰਹੀਣ ਸ਼੍ਰੇਣੀਆਂ ਲਈ ਰਾਖਵੀਆਂ ਮਾਸਟਰ ਕਾਡਰ ਦੀਆਂ ਖਾਲੀ ਪੋਸਟਾਂ ਨੂੰ ਆਰਟਸ ਸਟਰੀਮ ਦੇ ਵਿਸ਼ਿਆਂ ‘ਚ ਬਦਲਣ ਦਾ ਫੈਸਲਾ: ਵਿਜੈ ਇੰਦਰ ਸਿੰਗਲਾ

September 18, 2021 11:11 AM
ਨੇਤਰਹੀਣ ਉਮੀਦਵਾਰਾਂ ਨੂੰ ਉਹਨਾਂ ਦੀ ਸਹੂਲਤ ਲਈ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ‘ਚ ਖਾਲੀ ਰਹੀਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਵਿਸ਼ਿਆਂ ‘ਚ ਉਹੀ ਕੋਟਾ ਮਿਲੇਗਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸਕੂਲ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ੍ਰੇਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖਾਲੀ ਰਹੀਆਂ ਅਸਾਮੀਆਂ ਦੇ ਵਿਸ਼ਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੇਤਰਹੀਣ ਉਮੀਦਵਾਰਾਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਨੇ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ਅਤੇ ਸਰੀਰਕ ਸਿੱਖਿਆ ਵਿਸਅਿਾਂ ਲਈ ਯੋਗ ਉਮੀਦਵਾਰ ਨਾ ਮਿਲਣ ਕਾਰਨ ਖਾਲੀ ਪਈਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਦੇ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਉਹੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। 
ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੁਝ ਵਿਸ਼ੇ ਅਜਿਹੇ ਸਨ ਜਿਨਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਜਿਆਦਾਤਰ ਮੌਕੇ ਖਾਲੀ ਰਹਿੰਦੀਆਂ ਹਨ। ਉਨਾਂ ਕਿਹਾ ਕਿ ਅਜਿਹੇ ਵਿਸ਼ਿਆਂ ਵਿੱਚ ਸਾਇੰਸ, ਗਣਿਤ, ਰਸਾਇਣ ਵਿਗਿਆਨ, ਜੀਵ ਵਿਗਿਆਨ, ਕਾਮਰਸ, ਸਰੀਰਕ ਸਿੱਖਿਆ ਆਦਿ ਸਾਮਲ ਹਨ। ਉਨਾਂ ਕਿਹਾ ਕਿ ਇਨਾਂ ਸਮੱਸਿਆਵਾਂ ਦੇ ਮੱਦੇਨਜਰ ਉਨਾਂ ਦੀ ਸਰਕਾਰ ਵੱਲੋਂ ਇਨਾਂ ਵਿਸ਼ਿਆਂ ਦੀਆਂ ਨੇਤਰਹੀਣ ਸ੍ਰੇਣੀਆਂ ਦੀਆਂ ਖਾਲੀ ਅਸਾਮੀਆਂ ਨੂੰ ਪੰਜਾਬੀ, ਹਿੰਦੀ, ਸੰਗੀਤ, ਇਤਿਹਾਸ, ਰਾਜਨੀਤੀ ਸਾਸਤਰ ਅਤੇ ਸਮਾਜ ਸਾਸਤਰ ਦੇ ਵਿਸ਼ਿਆਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਨੇਤਰਹੀਣ ਕੋਟੇ ਦੀਆਂ ਅਸਾਮੀਆਂ ਨੂੰ ਆਰਟਸ ਸਟਰੀਮ ਵਿਸ਼ਿਆਂ ਵਿੱਚ ਬਦਲਣ ਦੇ ਫੈਸਲੇ ਨਾਲ ਇਨਾਂ ਸ੍ਰੇਣੀਆਂ ਦੇ ਉਮੀਦਵਾਰਾਂ ਨੂੰ ਮਾਸਟਰ ਕਾਡਰ ਦੀਆਂ ਅਸਾਮੀਆਂ ਦੀ ਭਰਤੀ ਵਿੱਚ ਵਧੇਰੇ ਨੌਕਰੀਆਂ ਦਾ ਮੌਕਾ ਮਿਲੇਗਾ ਜੋ ਪਹਿਲਾ ਯੋਗ ਉਮੀਦਵਾਰ ਨਾ ਹੋਣ ਕਾਰਨ ਅਜਾਈਂ ਨਿਕਲ ਜਾਂਦਾ ਸੀ। ਉਨਾਂ ਅੱਗੇ ਕਿਹਾ ਕਿ ਇਸ ਨਾਲ ਸਿੱਖਿਆ ਵਿਭਾਗ ਵੀ ਬਿਨਾਂ ਕਿਸੇ ਰੁਕਾਵਟ ਤੋਂ ਇਨਾਂ ਸ੍ਰੇਣੀਆਂ ਲਈ ਰਾਖਵੀਂਆਂ ਅਸਾਮੀਆਂ ਭਰ ਸਕੇਗਾ। 
 

Have something to say? Post your comment

Subscribe