ਪਠਾਨਕੋਟ : ਪੰਜਾਬ ਕਾਂਗਰਸ ਵਿੱਚ ਇਸ ਸਮੇਂ ਵੱਡੀ ਹਲਚਲ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟ ਰਿਹਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਦੇ ਸਿਆਸੀ ਨਿਸ਼ਾਨੇ ਲਾਉਦੇ ਸ਼ੁਰੂ ਕਰ ਦਿੱਤੇ ਹਨ। ਤਖ਼ਤਾ ਪਲਟੀ ਦੇ ਇਸ ਘਟਨਾਕ੍ਰਮ ਦਰਮਿਆਨ ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੱਡਾ ਹਮਲਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖ਼ਾਸ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕੈਪਟਨ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਚੰਗੇ ਅਤੇ ਸ਼ਰੀਫ਼ ਇਨਸਾਨ ਹਨ, ਜਿਸ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ’ਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ।