Friday, November 22, 2024
 

ਪੰਜਾਬ

ਮੁੱਖ ਮੰਤਰੀ ਪੰਜਾਬ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ

September 18, 2021 04:14 PM

ਚੰਡੀਗੜ੍ਹ : ਸਿਆਸਤ ਬਹੁਤ ਅਜੀਬ ਚੀਜ਼ ਹੈ, ਇਹੀ ਸਿਆਸਤ ਕਿਸੇ ਨੂੰ ਵੀ ਗੱਦੀ ਦੇ ਸਕਦੀ ਹੈ ਅਤੇ ਵਾਪਸ ਵੀ ਲੈ ਸਕਦੀ ਹੈ। ਹੁਣ ਪੰਜਾਬ ਕਾਂਗਰਸ ਵਿਚ ਹਾਲਾਤ ਹੀ ਅਜਿਹੇ ਬਣਾ ਦਿਤੇ ਗਏ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਕਿਸੇ ਵੇਲੇ ਮੁੱਖ ਮੰਤਰੀ ਦੇ ਚਹੇਤੇ ਮੰਤਰੀ ਜਾਂ ਵਿਧਾਇਕ ਅੱਜ ਕੁੱਝ ਖਾਸ ਕਾਰਨਾਂ ਕਾਰਨ ਵਿਰੁਧ ਹੋ ਗਏ ਹਨ ਅਤੇ ਉਪਰੋਂ ਹਾਈਕਮਾਂਡ ਨੇ ਵੀ ਸਾਫ਼ ਸ਼ਬਦਾਂ ਵਿਚ ਸਪਸ਼ਟ ਕਰ ਦਿਤਾ ਹੈ ਕਿ ਮੁੱਖ ਮੰਤਰੀ ਅਸਤੀਫ਼ਾ ਦੇ ਹੀ ਦੇਣ ਤਾਂ ਚੰਗਾ ਹੋਵੇਗਾ। ਦਰਅਸਲ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਵਜੇ ਮੀਡੀਆ ਦੇ ਮੁਖ਼ਾਤਬ ਹੋਣਗੇ ਜਾਂ ਰਾਜਪਾਲ ਨੂੰ ਅਸਤੀਫ਼ੇ ਦੀ ਪੇਸ਼ਕਸ਼ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਹੁਣ ਤੋਂ ਕੁੱਝ ਦੇਰ ਬਾਅਦ ਰਾਜ ਭਵਨ ਦੇ ਬਾਹਰ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ, ਇਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਆਪਣੇ ਖੇਮੇ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੀ. ਐੱਲ. ਪੀ. ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਦੇਣ ਦਾ ਐਲਾਨ ਕਰ ਸਕਦੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe