ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਨੂੰ ਅੰਤਮ ਰੂਪ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਅੱਜ ਯਾਨੀ ਕਿ ਸਨਿਚਰਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਅਸਤੀਫ਼ੇ ’ਤੇ ਭਾਜਪਾ ਲੈ ਰਹੀ ਹੈ ਚੁੱਟਕੀ
ਦਰਅਸਲ ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਹੁਣ ਇਹ ਕਸ਼ਮਾਕਸ਼ ਚੱਲੇਗੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇ।
ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ ਅਤੇ ਇਸ ਦੇ ਨਾਲ ਹੀ ਨਵਜੋਤ ਸਿੱਧੂ ਦਾ ਵੀ ਦਾਅ ਲੱਗ ਸਕਦਾ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਨਵਜੋਤ ਸਿੱਧੂ ਆਫ਼ਤ ਦੀ ਜੜ੍ਹ : ਕੈਪਟਨ ਅਮਰਿੰਦਰ ਸਿੰਘ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ।
ਇਹ ਵੀ ਪੜ੍ਹੋ : ਮੈਨੂੰ ਬੇ-ਆਬਰੂ ਕੀਤਾ ਗਿਆ, ਸਮਾਂ ਆਉਣ ’ਤੇ ਪੱਤੇ ਖੋਲ੍ਹਾਂਗਾ : ਕੈਪਟਨ ਅਮਰਿੰਦਰ
ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. (CLP) ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ