Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਪੰਜਾਬ

ਆਖ਼ਰ ਪੰਜਾਬ ਦੇ ਮੁੱਖ ਮੰਤਰੀ ਨੇ ਦਿੱਤਾ ਤਿਆਗ਼ ਪੱਤਰ

September 18, 2021 04:44 PM

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਨੂੰ ਅੰਤਮ ਰੂਪ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਅੱਜ ਯਾਨੀ ਕਿ ਸਨਿਚਰਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਅਸਤੀਫ਼ੇ ’ਤੇ ਭਾਜਪਾ ਲੈ ਰਹੀ ਹੈ ਚੁੱਟਕੀ

ਦਰਅਸਲ ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਹੁਣ ਇਹ ਕਸ਼ਮਾਕਸ਼ ਚੱਲੇਗੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇ।

ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ ਅਤੇ ਇਸ ਦੇ ਨਾਲ ਹੀ ਨਵਜੋਤ ਸਿੱਧੂ ਦਾ ਵੀ ਦਾਅ ਲੱਗ ਸਕਦਾ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ :  ਪੰਜਾਬ ਨਵਜੋਤ ਸਿੱਧੂ ਆਫ਼ਤ ਦੀ ਜੜ੍ਹ : ਕੈਪਟਨ ਅਮਰਿੰਦਰ ਸਿੰਘ

ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ।

ਇਹ ਵੀ ਪੜ੍ਹੋ : ਮੈਨੂੰ ਬੇ-ਆਬਰੂ ਕੀਤਾ ਗਿਆ, ਸਮਾਂ ਆਉਣ ’ਤੇ ਪੱਤੇ ਖੋਲ੍ਹਾਂਗਾ : ਕੈਪਟਨ ਅਮਰਿੰਦਰ

ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. (CLP) ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

 ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe