Saturday, November 23, 2024
 

ਮਨੋਰੰਜਨ

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਤੂਹੀ ਤੂਹੀ' ਪ੍ਰਬੰਧਕ ਕਮੇਟੀ ਗੁ ਸਿੰਘ ਸ਼ਹੀਦਾਂ, ਸੋਹਾਣਾ ਵੱਲੋਂ ਰਿਲੀਜ਼

September 18, 2021 05:05 PM

ਐੱਸ.ਏ.ਐੱਸ. ਨਗਰ (ਸੱਚੀ ਕਲਮ ਬਿਊਰੋ) : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਤੂਹੀ ਤੂਹੀ' ਰਿਲੀਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦੀ ਧੁਨ ਅਤੇ ਗਾਇਨ ਅਸੀਸ ਕੌਰ ਵੱਲੋਂ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸ਼ਟਰ ਡੋਪਸ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦਾ ਵੀਡੀਓ ਸਾਹਿਲ ਫਿਲਮ ਵਲੋਂ ਕੀਤਾ ਗਿਆ ਹੈ।

ਇਸ ਗੀਤ ਦੇ ਵੀਡੀਓ ਦੀ ਐਡੀਟਿੰਗ ਰਾਜਾ ਫਿਲਮ ਪ੍ਰੋਡਕਸ਼ਨ ਵੱਲੋਂ ਕੀਤੀ ਗਈ ਹੈ। ਫਤਿਹ ਟੀ ਵੀ ਚੈੱਨਲ ਵਲੋ ਰੀਲੀਜ਼ ਇਸ ਗੀਤ ਦੀ ਸ਼ੂਟਿੰਗ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਹੋਈ ਹੈ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਜੀ ਹਨ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਇਸ ਗੀਤ ਵਿੱਚ ਹਰ ਥਾਂ ਵਿਆਪਕ ਪਰਮਾਤਮਾ ਜੀ ਦੀ ਉਪਮਾ ਬਾਰੇ ਦਰਸਾਇਆ ਗਿਆ ਹੈ । ਇਹ ਗੀਤ ਯੂ-ਟਿਊਬ ਲਿੰਕ ਅਸੀਸ ਕੌਰ ਐੱਨ ਜੈਡ 'ਤੇ ਦੇਖਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਸ ਕੌਰ ਦੇ ਧਾਰਮਿਕ ਗੀਤ 'ਪਾਤਸ਼ਾਹ ਗੁਰੂ ਤੇਗ ਬਹਾਦਰ ਜੀ', 'ਤਰਸ ਨੀ ਆਇਆ', 'ਸਿੰਘ ਸ਼ਹੀਦਾਂ ਦਾ ਡੇਰਾ', 'ਥੋਡਾ ਸੋਹਣਾ ਹੈ ਦਰਬਾਰ ਬਾਬਾ ਹਨੂੰਮਾਨ ਸਿੰਘ ਜੀ ਜੱਥੇਦਾਰ', 'ਤੱਤੀ ਤਵੀ', 'ਪਿਆਰ ਬੇਸ਼ੁਮਾਰ' ਅਤੇ 'ਗਾਵਹੁ ਸਚੀ ਬਾਣੀ' ਨੂੰ ਸਰੋਤਿਆਂ ਨੇ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ। ਅਦਾਕਾਰੀ ਦੇ ਖੇਤਰ ਵਿੱਚ ਵੀ ਅਸੀਸ ਕੌਰ ਪੰਜਾਬੀ ਵੀਡੀਓ ਐਲਬਮ 'ਅਰਦਾਸ' ਅਤੇ ਪੰਜਾਬੀ ਗਾਇਕ ਹੰਸ ਰਾਜ ਹੰਸ ਦੇ ਗੀਤ 'ਅਸੀਂ ਪੰਜਾਬੀ ਹੁੰਦੇ ਹਾਂ' ਅਤੇ ਕਾਮੇਡੀ ਐਲਬਮ 'ਬਸਤੇ ਦਾ ਭਾਰ' ਤੋਂ ਇਲਾਵਾ ਕਈ ਟੀ ਵੀ ਸੀਰੀਅਲਾਂ ਵਿੱਚ ਅਦਾਕਾਰੀ ਅਤੇ ਗਾਇਕੀ ਦੇ ਖੇਤਰ ਵਿੱਚ ਅਹਿਮ ਭੁਮਿਕਾ ਨਿਭਾਅ ਚੁੱਕੀ ਹੈ।

ਵਰਨਣਯੋਗ ਹੈ ਕਿ ਅਸੀਸ ਕੌਰ ਨੂੰ ਸਮਾਜ ਦੀਆਂ ਵੱਡੀਆਂ ਅਤੇ ਸਨਮਾਨਯੋਗ ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਾਂਤੀ, ਅਮਨ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੀ ਰਹੇਗੀ।

 

Have something to say? Post your comment

Subscribe