ਨਵੀਂ ਦਿੱਲੀ : ਮੌਸਮ ਵਿਭਾਗ ਮੁਤਾਬਕ ਅੱਜ ਦੇਸ਼ ਦੇ ਕੁਝ ਹਿੱਸਿਆਂ 'ਚ ਬਰਸਾਤ ਹੋਣ ਦੀ ਸੰਭਾਵਨਾ ਹੈ। ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਓੜੀਸਾ, ਛੱਤੀਸਗੜ੍ਹ ਤੇ ਪੂਰਬੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਸ਼ ਪੈ ਸਕਦੀ ਹੈ। ਉੱਥੇ ਹੀ ਪੂਰਬ ਉੱਤਰ ਭਾਰਤ, ਪੱਛਮੀ ਬੰਗਾਲ ਦੇ ਬਾਕੀ ਹਿੱਸੇ, ਅੰਦਰੂਨੀ ਓੜੀਸਾ ਦੇ ਕੁਝ ਹਿੱਸੇ, ਬਿਹਾਰ, ਝਾਰਖੰਡ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਉੱਤਰਾਖੰਡ ਤੇ ਤਾਮਿਲਨਾਡੂ 'ਚ ਹਲਕੀ ਤੋਂ ਮੱਧਮ ਬਾਰਸ਼ ਸੰਭਵ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਸੌਰਾਸ਼ਟਰ ਤੇ ਕੱਛ, ਕੋਂਕਣ ਤੇ ਗੋਆ, ਤਟੀ ਕਰਨਾਟਕ, ਲਕਸ਼ਦੀਪ ਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਸ਼ ਸੰਭਵ ਹੈ। ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਤੋਂ ਮਹਾਰਾਸ਼ਟਰ ਦੇ ਵਿਦਰਭ ਤੇ ਮੁੰਬਈ ਖੇਤਰ 'ਚ ਭਾਰੀ ਬਾਰਸ਼ ਦਾ ਅੰਦਾਜ਼ਾ ਹੈ। ਇੱਥੇ ਖੇਤਰੀ ਮੌਸਮ ਵਿਗਿਆਨ ਕੇਂਦਰ ਦੀ ਸੀਨੀਅਰ ਵਿਗਿਆਨੀ ਡਾ.ਸੁਭਾਂਗੀ ਭੁੱਟੋ ਨੇ ਕਿਹਾ, 'ਬੰਗਾਲ ਦੀ ਖਾੜੀ ਦੇ ਉੱਪਰ ਇਕ ਚਕ੍ਰਵਾਤੀ ਵਿਕਸਤ ਹੋ ਰਿਹਾ ਹੈ। ਜਿਵੇਂ-ਜਿਵੇਂ ਇਹ ਹੋਰ ਤੇਜ਼ ਹੋਵੇਗਾ, ਮਹਾਰਾਸ਼ਟਰ 'ਚ 20 ਸਤੰਬਰ ਤੋਂ ਹੋਰ ਬਾਰਸ਼ ਹੋਵੇਗੀ।'