ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ 'ਤੇ ਪੇਚ ਫੱਸ ਗਿਆ ਹੈ। ਦਰਅਸਲ ਬੀਤੇ ਭਲਕੇ ਪੰਜਾਬ ਦੀ ਸਿਆਸਤ 'ਚ ਕਾਫੀ ਭੂਚਾਲ ਆਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਕੈਪਟਨ ਨੇ ਅਸਤੀਫਾ ਦੇ ਦਿੱਤਾ ਤੇ ਸਵਾਲ ਹੈ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ? ਸਭ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਂਡ ਵੱਲ ਹਨ ਕਿ ਅਗਲਾ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇਗਾ। ਇਸ ਬਾਬਤ ਫੈਸਲਾ ਅੱਜ ਹੋਵੇਗਾ। ਅੱਜ 11 ਵਜੇ ਕਾਂਗਰਸ ਵਿਧਾਇਕ ਦਲ ਦੀ ਇੱਕ ਵਾਰ ਫੇਰ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਵੀ ਹੋਏਗਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ 'ਤੇ ਪੇਚ ਫੱਸ ਗਿਆ ਹੈ। ਦਰਅਸਲ ਸੁਨੀਲ ਜਾਖੜ ਦੇ ਨਾਂਅ 'ਤੇ ਕੁੱਝ ਮੰਤਰੀਆਂ ਨੇ ਇਤਰਾਜ਼ ਜਤਾਇਆ ਹੈ। ਨਵਜੋਤ ਸਿੱਧੂ ਵੀ ਮਾਝੇ ਦੇ ਉਨ੍ਹਾਂ ਮੰਤਰੀਆਂ ਦੇ ਨਾਲ ਹਨ। ਪਾਰਟੀ ਪ੍ਰਧਾਨ ਅਤੇ ਦੋਨੋਂ ਅਬਜ਼ਰਵਰਾਂ ਨੂੰ ਸ਼ਨੀਵਾਰ ਰਾਤ ਚੰਡੀਗੜ੍ਹ 'ਚ ਹੀ ਰੁਕਣਾ ਪਿਆ ਹੈ। ਇਸ ਲਈ ਹੀ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਪਰ ਉਮੀਦ ਹੈ ਕਿ ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ। ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ।