Friday, November 22, 2024
 

ਪੰਜਾਬ

ਰਿਸ਼ਵਤ ਲੈਂਦਾ ASI ਵਿਜੀਲੈਂਸ ਨੇ ਦਬੋਚਿਆ

September 19, 2021 08:48 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮਿ੍ਰਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ 5, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਸਥਾਨਕ ਅਦਾਲਤ ਵਿੱਚ ਚੱਲ ਰਹੇ ਇੱਕ ਕੇਸ ਦੇ ਸਬੰਧ ਵਿੱਚ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਾਉਣ ਲਈ ਅਰਜ਼ੀ ਦਿੱਤੀ ਹੈ ਅਤੇ ASI ਉਕਤ ਅਰਜ਼ੀ ਸਬੰਧੀ ਪੁਲਿਸ ਰਿਪੋਰਟ ਅੱਗੇ ਭੇਜਣ ਬਦਲੇ 20, 000 ਰੁਪਏ ਦੀ ਮੰਗ ਕਰ ਰਿਹਾ ਹੈ ਪਰ ਸੌਦਾ ਰੁਪਏ 5000 ਰੁਪਏ ਵਿੱਚ ਤੈਅ ਹੋਇਆ ਹੈ।
ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਹਰਕਤ ਵਿੱਚ ਆਈ ਅਤੇ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਉੱਤੇ ਹੀ ਗਿ੍ਰਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਮੁਲਜਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮਿ੍ਰਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe