Tuesday, November 12, 2024
 

ਰਾਸ਼ਟਰੀ

ਕਾਂਗਰਸ ਵਿਧਾਇਕ ਦਲ ਦੀ 11 ਵਜੇ ਵਾਲੀ ਬੈਠਕ ਰੱਦ

September 19, 2021 11:32 AM

ਚੰਡੀਗੜ੍ਹ : ਪੰਜਾਬ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ, ਇਸ ਦਾ ਫ਼ੈਸਲਾ ਅੱਜ ਹੋ ਜਾਵੇਗਾ ਪਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11 ਵਜੇ ਹੋਣ ਵਾਲੀ ਬੈਠਕ ਟਾਲ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੋਵੇਗੀ ਸਗੋਂ ਹਾਈ ਕਮਾਂਡ ਹੁਣ ਸਿੱਧਾ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦੇਵੇਗੀ। ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਬਹੁਤ ਸਾਰੇ ਆਗੂਆਂ ਦਾ ਪੰਜਾਬ ਦੇ ਮੁੱਖ ਮੰਤਰੀ ਬਣਨ ਨੂੰ ਲੈ ਕੇ ਨਾਂ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਚੇਹਰਾ ਆਮ ਸਹਿਮਤੀ ਨਾਲ ਚੁਣਨ ਦੀ ਮੁਹਿੰਮ ਵਿੱਢੀ ਹੋਈ ਹੈ। ਇਸ ਅਹੁਦੇ ਲਈ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੂੰ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। 

👉 ਮੁੱਖ ਮੰਤਰੀ ਦੇ ਦਾਅਵੇਦਾਰਾਂ ਦੀ ਸੂਚੀ ਵਿਚੋਂ ਕੌਣ ਮਾਰੇਗਾ ਬਾਜ਼ੀ

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe