ਮੋਹਾਲੀ : ਮੋਹਾਲੀ ਦੇ ਮੌਜੂਦਾ ਕੌਂਸਲਰ ਤੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਦੀ ਪਤਨੀ ਸ਼੍ਰੀਮਤੀ ਅਮਰਪਾਲ ਕੌਰ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਆਜ਼ਾਦ ਗਰੁੱਪ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਪਰਮਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਰਜਿੰਦਰ ਸ਼ਰਮਾ, ਜਸਬੀਰ ਕੌਰ ਅਤਲੀ ਅਤੇ ਮੌਜੂਦਾ ਕੌਸਲਰ ਸੁਖਦੇਵ ਸਿੰਘ ਪਟਵਾਰੀ, ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ ਨੇ ਸੇਠੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।