ਚੰਡੀਗੜ੍ਹ : ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦਾ ਅਸਤੀਫ਼ਾ ਮੰਗਿਆ ਹੈ। ਰੇਖਾ ਸ਼ਰਮਾ (Rekha Sharma) ਨੇ ਚੰਨੀ ਖਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਰੇਖਾ ਸ਼ਰਮਾ (Rekha Sharma) ਨੇ ਕਿਹਾ, ‘‘ਇੱਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁੱਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇੱਕ IAS ਅਧਿਕਾਰੀ ਨੇ ਝੱਲੀ ਸੀ।’’ ਉਨ੍ਹਾਂ ਕਿਹਾ ਕਿ ਚੰਨੀ (Charanjit Singh Channi) ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਚੰਨੀ ਵੱਲੋਂ ਇੱਕ ਔਰਤ IAS ਨੂੰ ਇਤਰਾਜ਼ਯੋਗ ਫੋਨ ਸੰਦੇਸ਼ ਭੇਜਣ ਦਾ ਮਾਮਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਚੁੱਕਿਆ ਸੀ, ਹਾਲਾਂਕਿ ਉਹ ਮਹਿਲਾ IAS ਖ਼ੁਦ ਅੱਗੇ ਨਹੀਂ ਆਈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ