Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਪਹੁੰਚੇ

September 21, 2021 11:05 AM

ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਕ ਹਫਤੇ ਦੇ ਦੌਰੇ ਉੱਤੇ ਪਾਕਿਸਤਾਨ ਪੁੱਜ ਗਏ ਹਨ। ਪਾਕਿਸਤਾਨ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਅੱਜ 21 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ’ਤੇ ਗੁਰਦੁਆਰਾ ਦਰਬਾਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਕਮੇਟੀ ਨੇ ਨਗਰ ਕੀਰਤਨ ਵਾਸਤੇ ਵਿਸ਼ੇਸ਼ ਪਾਲਕੀ ਸਾਹਿਬ ਗੁਰਦੁਆਰ ਦਰਬਾਰ ਸਾਹਿਬ ਕਰਤਾਰਪੁਰ ਨੂੰ ਭੇਂਟ ਕੀਤੀ ਹੈ।

ਨਗਰ ਕੀਰਤਨ ਡੇਰਾ ਬਾਬਾ ਨਾਨਕ ਵਿਚ ਜ਼ੀਰੋ ਲਾਈਨ ਤੱਕ ਸਜਾਇਆ ਜਾਵੇਗਾ। ਕਮੇਟੀ ਨੇ ਭਾਰਤੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਡੇਰਾ ਬਾਬਾ ਨਾਨਕ ਵਿੱਚ ਭਾਰਤ ਵਾਲੇ ਪਾਸਿਓਂ ਆ ਕੇ ਨਗਰ ਕੀਰਤਨ ਦੇ ਦਰਸ਼ਨ ਕਰ ਸਕਦੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 27 ਸਤੰਬਰ ਨੁੰ ਵਾਪਸ ਭਾਰਤ ਪਰਤਣਗੇ।

 

Have something to say? Post your comment

Subscribe