ਪਣਜੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2022 ਵਿਚ ਸੱਤਾ ਵਿਚ ਆਉਣ 'ਤੇ ਗੋਆ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਹਰੇਕ ਘਰ ਵਿਚੋਂ ਇੱਕ ਬੇਰੁਜ਼ਗਾਰ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਕੰਮ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰਾਂ ਨੂੰ ਨੌਕਰੀ ਨਾ ਮਿਲਣ ਤੱਕ 3, 000 ਰੁਪਏ ਮਹੀਨਾਵਾਰ ਭੱਤਾ ਮਿਲੇਗਾ। ਅਗਲੇ ਸਾਲ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿਚ ਗੋਆ ਵਿਧਾਨ ਸਭਾ ਚੋਣਾਂ 2022 ਵੀ ਸ਼ਾਮਲ ਹਨ। ਕੇਜਰੀਵਾਲ ਗੋਆ ਨੂੰ ਲੈ ਕੇ ਬਹੁਤ ਆਸ਼ਾਵਾਦੀ ਹਨ।
ਅਰਵਿੰਦ ਕੇਜਰੀਵਾਲ ਨੇ ਅੱਜ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਦਾ ਮੁਕਾਬਲਾ ਕਰਨ ਲਈ ਗੋਆ ਵਿਚ ਸੱਤ ਵੱਡੇ ਐਲਾਨ ਕਰ ਕੀਤੇ ਹਨ। ਕੇਜਰੀਵਾਲ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਉਹ ਭ੍ਰਿਸ਼ਟਾਚਾਰ ਨੂੰ ਰੋਕ ਦੇਵੇਗੀ ਅਤੇ ਰਾਜ ਦੇ ਨੌਜਵਾਨਾਂ ਲਈ ਨੌਕਰੀਆਂ ਯਕੀਨੀ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਸਥਾਨਕ ਲੋਕਾਂ ਨੂੰ ਨਿੱਜੀ ਨੌਕਰੀਆਂ ਵਿਚ 80 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਅੱਜ ਗੋਆ ਦਾ ਨੌਜਵਾਨ ਪਰੇਸ਼ਾਨ ਹੈ। ਉਸ ਕੋਲ ਰੁਜ਼ਗਾਰ ਨਹੀਂ ਹੈ। ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ, ਪਰ ਰੁਜ਼ਗਾਰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਇੱਥੇ ਮਾਈਨਿੰਗ ਨਹੀਂ ਹੋ ਰਹੀ, ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀ ਗਈਆਂ ਹਨ। ਸਾਨੂੰ ਇੱਥੇ ਰੁਜ਼ਗਾਰ ਪੈਦਾ ਕਰਨਾ ਹੈ। ਇਹ ਤਾਂ ਹੀ ਸੰਭਵ ਹੈ ਜਦੋਂ ਚੰਗੇ ਇਰਾਦਿਆਂ ਵਾਲੀ ਸਰਕਾਰ ਆਵੇਗੀ।
ਕੇਜਰੀਵਾਲ ਨੇ ਕਿਹਾ ਕਿ ਹਰ ਕੋਈ ਪੁੱਛੇਗਾ ਕਿ ਇੱਥੇ ਕਿੰਨੀਆਂ ਨੌਕਰੀਆਂ ਕਿੱਥੋਂ ਆਉਣਗੀਆਂ। ਇਸ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਇੱਥੇ ਨਵੇਂ ਸਕੂਲ ਖੋਲ੍ਹਾਂਗੇ, ਹਸਪਤਾਲ ਖੋਲ੍ਹਾਂਗੇ, ਸੜਕਾਂ ਬਣਾਵਾਂਗੇ, ਜਿਸ ਨਾਲ ਰੁਜ਼ਗਾਰ ਪੈਦਾ ਹੋਵੇਗਾ।
ਇਨ੍ਹਾਂ ਐਲਾਨਾਂ ਦੇ ਨਾਲ ਉਨ੍ਹਾਂ ਨੇ ਰਾਜ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸੁਣਿਆ ਕਿ ਸਾਵੰਤ ਸਾਹਿਬ ਨੇ ਇੱਥੇ ਪਾਣੀ ਮੁਫਤ ਕੀਤਾ ਹੈ, ਦਿੱਲੀ ਵਿਚ ਤਾਂ ਕਈ ਸਾਲਾਂ ਤੋਂ ਪਾਣੀ ਮੁਫ਼ਤ ਹੈ। ਸੁਣਨ ਵਿਚ ਆਇਆ ਹੈ ਕਿ ਸਾਵੰਤ ਸਹਿਬ ਨੇ ਇੱਥੇ ਡੋਰ ਸਟੈਪ ਡਿਲੀਵਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦਾ ਇੱਕ ਅਧਿਕਾਰੀ ਜਨਤਕ ਕੰਮ ਕਰਨ ਲਈ ਦਿੱਲੀ ਵਿਚ ਘਰ ਆਉਂਦਾ ਹੈ, ਜਦੋਂ ਅਸਲੀ ਦੀ ਚੋਣ ਕੀਤੀ ਜਾ ਸਕਦੀ ਹੈ, ਤਾਂ ਡੁਪਲੀਕੇਟ ਕਿਉਂ ਚੁਣਿਆ ਜਾਵੇ।
ਗੋਆ 'ਚ ਅਰਵਿੰਦ ਕੇਜਰੀਵਾਲ ਦੇ 7 ਵੱਡੇ ਐਲਾਨ
1. ਹਰ ਘਰ ਵਿੱਚੋਂ ਇੱਕ ਬੇਰੁਜ਼ਗਾਰ ਨੂੰ ਰੁਜ਼ਗਾਰ
2. ਰੁਜ਼ਗਾਰ ਮਿਲਣ ਤੱਕ ਪ੍ਰਤੀ ਮਹੀਨਾ 3, 000 ਦਾ ਭੱਤਾ
3. ਗੋਆ ਦੇ ਨੌਜਵਾਨਾਂ ਲਈ 80 ਫੀਸਦੀ ਨੌਕਰੀਆਂ ਰਾਖਵੀਆਂ ਹੋਣਗੀਆਂ
4. ਪ੍ਰਾਈਵੇਟ ਨੌਕਰੀਆਂ ਲਈ ਕਾਨੂੰਨ ਲਿਆਂਦਾ ਜਾਵੇਗਾ
5. ਕੋਰੋਨਾ ਦੇ ਕਾਰਨ ਸੈਰ ਸਪਾਟੇ ਦਾ ਨੁਕਸਾਨ ਹੋਇਆ ਹੈ, ਜਦੋਂ ਤੱਕ ਉਨ੍ਹਾਂ ਦਾ ਰੁਜ਼ਗਾਰ ਠੀਕ ਨਹੀਂ ਹੁੰਦਾ, ਉਨ੍ਹਾਂ ਨੂੰ 5 ਹਜ਼ਾਰ ਮਹੀਨਾ ਭੱਤਾ ਦਿੱਤਾ ਜਾਵੇਗਾ।
6. ਮਾਈਨਿੰਗ ਪਰਿਵਾਰ ਨੂੰ ਵੀ ਹਰ ਮਹੀਨੇ 5 ਹਜ਼ਾਰ ਦਿੱਤਾ ਜਾਵੇਗਾ।
7. ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ