Saturday, November 23, 2024
 

ਰਾਸ਼ਟਰੀ

ਮਨਜਿੰਦਰ ਸਿੰਘ ਸਿਰਸਾ ਨੂੰ ਝਟਕਾ, ਨਾਮਜ਼ਦਗੀ ਪੱਤਰ ਰੱਦ

September 22, 2021 08:47 AM

ਨਵੀਂ ਦਿੱਲੀ : ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ 'ਚ ਨਾਕਾਮ ਰਹਿਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਅੱਜ ਰੱਦ ਕਰ ਦਿੱਤੀ ਹੈ। ਚੋਣ ਬੋਰਡ ਦੇ ਡਾਇਰੈਕਟਰ ਨਰਿੰਦਰ ਸਿੰਘ ਵੱਲੋਂ ਆਪਣੇ ਫੈਸਲੇ 'ਚ ਦਿੱਲੀ ਸਿੱਖ ਗੁਰਦੁਆਰਾ ਐਕਟ-1971 ਦੇ ਸੈਕਸ਼ਨ 10 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰੀ ਲਈ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਸਿਰਸਾ ਨੂੰ ਅਯੋਗ ਕਰਾਰ ਦਿੱਤਾ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅੰਗ 1358 ਉਪਰ ਲਿਖੀ ਗੁਰਬਾਣੀ ਉਹ ਨਹੀਂ ਪੜ੍ਹ ਸਕੇ। ਆਪਣੀ ਮਰਜ਼ੀ ਦੇ ਕੁੱਲ 46 ਸ਼ਬਦ ਵੀ ਉਨ੍ਹਾਂ ਨੇ ਗੁਰਮੁਖੀ 'ਚ ਲਿਖਣੇ ਸਨ, ਜਿਨ੍ਹਾਂ 'ਚੋਂ 27 ਅਸ਼ੁੱਧ ਦੱਸੇ ਜਾ ਰਹੇ ਹਨ। ਹਰਵਿੰਦਰ ਸਿੰਘ ਸਰਨਾ ਨੇ ਸਿਰਸਾ ਦੀ ਨਾਮਜ਼ਦਗੀ ਨੂੰ ਚੁਣੌਤੀ ਦਿੱਤੀ ਸੀ। ਉਧਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਚੋਣ ਬੋਰਡ ਦੇ ਡਾਇਰੈਕਟਰ ਤੋਂ ਇਹ ਹੀ ਉਮੀਦ ਸੀ ਕਿਉਂਕਿ ਉਹ ਵਿਰੋਧੀਆਂ ਨਾਲ ਮਿਲ ਕੇ ਇੱਕਪਾਸੜ ਕਦਮ ਪੁੱਟ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਫੈਸਲੇ ਦਿੰਦੇ ਆਏ ਸਨ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਹਾਈ ਕੋਰਟ 'ਚ ਸੁਣਵਾਈ ਦੌਰਾਨ ਇਸ ਦਾ ਨਿਤਾਰਾ ਹੋ ਜਾਵੇਗਾ।

 

Have something to say? Post your comment

Subscribe