ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਸੀ ਅਤੇ ਅੱਜ ਫਿਰ ਬੁਧਵਾਰ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ 'ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ 'ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ 'ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ 'ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ 'ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ 'ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ 'ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ 'ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।