ਨਵੀਂ ਦਿੱਲੀ : ਭਾਰਤ ਸਰਕਾਰ ਦੇ ਸਖਤ ਰਵੱਈਏ ਤੋਂ ਬਾਅਦ, ਬ੍ਰਿਟੇਨ ਭਾਰਤੀ ਕਰੋਨਾ ਵੈਕਸੀਨ ਕੋਵੀਸ਼ੀਲਡ ਨੂੰ ਮਾਨਤਾ ਦੇਣ ਵੱਲ ਝੁਕਦਾ ਜਾਪਦਾ ਹੈ।ਭਾਰਤ ਨੇ ਇਸ 'ਤੇ ਜਵਾਬੀ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ, ਬ੍ਰਿਟੇਨ ਨੇ ਉਨ੍ਹਾਂ ਲੋਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਨ੍ਹਾਂ ਨੂੰ ਭਾਰਤ ਵਿੱਚ ਕਰੋਨਾ ਵੈਕਸੀਨ ਕੋਵੀਸ਼ੀਲਡ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ ਹਾਲਾਂਕਿ, ਹੁਣ ਉਨ੍ਹਾਂ ਨੇ ਟੀਕਾਕਰਣ ਸਰਟੀਫਿਕੇਟ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸਟਰਾਜ਼ੇਨੇਕਾ ਕੋਵੀਸ਼ਿਲਡ, ਐਸਟਰਾਜ਼ੇਨੇਕਾ ਵਾਜ਼ੇਵੇਰੀਆ ਅਤੇ ਮਾਡਰਨਾ ਟਕਿਡਾ ਦੇ ਫਾਰਮੂਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ।ਹਾਲਾਂਕਿ, ਕੋਵੀਸ਼ੀਲਡ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਯਾਤਰੀਆਂ ਨੂੰ ਅਜੇ ਵੀ 10 ਦਿਨਾਂ ਲਈ ਅਲੱਗ ਰਹਿਣ ਦੀ ਜ਼ਰੂਰਤ ਹੈ। ਅਮਰੀਕਾ ਸਰਕਾਰ ਦਾ ਕਹਿਣਾ ਹੈ ਕਿ ਉਹ ਟੀਕੇ ਦੇ ਸਰਟੀਫਿਕੇਟ ਦੀ ਮਾਨਤਾ ਲਈ ਭਾਰਤ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।