ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ਲਈ ਵਾਸ਼ਿੰਗਟਨ ਪਹੁੰਚ ਗਏ ਹਨ। ਇਥੇ ਦਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਵਾਸੀਆਂ ਦੇ ਇਕ ਹਿੱਸੇ ਨੇ ਐਲਾਨ ਕੀਤਾ ਸੀ ਕਿ ਜਦੋਂ ਭਾਰਤੀ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਆਉਣਗੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਇਥੇ ਕਿਸਾਨ ਪੱਖੀ ਲੋਕਾਂ ਨੇ ਕਿਹਾ ਸੀ ਕਿ ਜੇਕਰ ਮੋਦੀ ਜੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਆਉਣਗੇ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ ਨਹੀਂ ਤਾਂ ਥਾਂ ਥਾਂ ਮੋਦੀ ਵਿਰੁਧ ਰੋਸ ਮੁਜਾਹਰਾ ਕੀਤਾ ਜਾਵੇਗਾ । ਪ੍ਰਧਾਨ ਮੰਤਰੀ ਮੋਦੀ ਕੁਆਲਕਾਮ ਦੇ ਪ੍ਰਧਾਨ ਅਤੇ ਸੀਈਓ, ਅਡੋਬ ਦੇ ਚੇਅਰਮੈਨ, ਫਸਟ ਸੋਲਰ ਦੇ ਸੀਈਓ, ਜਨਰਲ ਐਟੋਮਿਕਸ ਦੇ ਚੇਅਰਮੈਨ ਅਤੇ ਸੀਈਓ ਅਤੇ ਬਲੈਕਸਟੋਨ ਦੇ ਸੰਸਥਾਪਕ ਨੂੰ ਮਿਲਣਗੇ। ਮੋਦੀ ਨੇ ਕਿਹਾ ਸੀ ਕਿ ਮੈਂ ਅਮਰੀਕੀ ਰਾਸ਼ਟਰਪਤੀ ਬਾਈਡੇਨ ਨਾਲ ਵਿਆਪਕ ਵਿਸ਼ਵ ਰਣਨੀਤਕ ਸਾਂਝੇਦਾਰੀ ਅਤੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ -ਪ੍ਰਦਾਨ ਕਰਾਂਗਾ। ਮੈਂ ਉਪ -ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕਰਨ ਦੀ ਉਮੀਦ ਕਰਦਾ ਹਾਂ ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਦੇ ਮੌਕਿਆਂ ਦੀ ਖੋਜ ਕੀਤੀ ਜਾ ਸਕੇ, ਖਾਸ ਕਰਕੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ।"