ਨਵੀਂ ਦਿੱਲੀ : ਮੌਸਮ ਵਿਭਾਗ ਦੇ ਅਨੁਸਾਰ, 25 ਸਤੰਬਰ ਤੱਕ ਬੰਗਾਲ ਦੀ ਖਾੜੀ ਦੇ ਨਾਲ ਲੱਗਦੇ ਪੂਰਬੀ-ਮੱਧ ਅਤੇ ਉੱਤਰ-ਪੂਰਬੀ ਖੇਤਰ ਵਿੱਚ ਚੱਕਰਵਾਤੀ ਸਰਕੂਲੇਸ਼ਨ ਦੀ ਸੰਭਾਵਨਾ ਹੈ। ਇਹ ਪ੍ਰਵਾਹ 48 ਘੰਟਿਆਂ ਦੇ ਦੌਰਾਨ ਪੱਛਮ-ਉੱਤਰ-ਪੱਛਮ ਵੱਲ ਵਧੇਗਾ। ਇਸ ਦਾ ਪ੍ਰਭਾਵ ਓਡੀਸ਼ਾ ਵਿੱਚ 26 ਸਤੰਬਰ ਨੂੰ ਦੇਖਣ ਨੂੰ ਮਿਲੇਗਾ ਅਤੇ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ । ਇਹ ਸੂਬੇ ਹਨ ਗੁਜਰਾਤ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ। ਭਾਰਤੀ ਮੱਧ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਕਾਰਨ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਇੱਕ ਵਿਅਕਤੀ ਬੁਰੀ ਤਰ੍ਹਾਂ ਸੜ ਗਿਆ। ਇਹ ਦੁਰਘਟਨਾਵਾਂ ਮੋਰੇਨਾ ਅਤੇ ਬੈਤੂਲ ਵਿੱਚ ਵਾਪਰੀਆਂ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਕਰਨਾਲ, ਬਰਵਾਲਾ, ਜੀਂਦ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਵਿੱਚ ਡਿਪਰੈਸ਼ਨ ਦੇ ਬਣਨ ਕਾਰਨ ਪੱਛਮੀ ਬੰਗਾਲ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ ਤਿੰਨ ਦਿਨਾਂ ਤੋਂ ਕੋਲਕਾਤਾ ਦੀਆਂ ਸੜਕਾਂ ਗੋਡਿਆਂ ਤੱਕ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਬੁੱਧਵਾਰ ਨੂੰ ਮੌਸਮ ਵਿਭਾਗ ਨੇ ਪੂਰਵ ਅਨੁਮਾਨ ਵਿੱਚ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਦੋ ਡਿਪਰੈਸ਼ਨ ਬਣਨ ਕਾਰਨ ਹੋਰ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸਦੇ ਕਾਰਨ ਨਾ ਸਿਰਫ਼ ਕੋਲਕਾਤਾ ਵਿੱਚ ਬਲਕਿ ਦੱਖਣੀ ਬੰਗਾਲ, ਉੱਤਰੀ ਅਤੇ ਦੱਖਣੀ 24 ਪਰਗਨਾ, ਹਾਵੜਾ ਅਤੇ ਹੁਗਲੀ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਡਿਪਰੈਸ਼ਨ ਦਾ ਪ੍ਰਭਾਵ ਝਾਰਖੰਡ 'ਤੇ ਵੀ ਦੇਖਣ ਨੂੰ ਮਿਲੇਗਾ। ਇਸਦੇ ਨਾਲ ਹੀ ਇਸਦਾ ਪ੍ਰਭਾਵ ਓਡੀਸ਼ਾ ਅਤੇ ਛੱਤੀਸਗੜ੍ਹ ਉੱਤੇ ਵੀ ਪਵੇਗਾ।
ਨਤੀਜੇ ਵਜੋਂ, ਕੋਲਕਾਤਾ ਅਤੇ ਨੇੜਲੇ ਇਲਾਕਿਆਂ ਵਿੱਚ ਬੁੱਧਵਾਰ ਦੀ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਸੁਧਾਰ ਹੋਵੇਗਾ। ਅਲੀਪੁਰ ਮੌਸਮ ਵਿਭਾਗ ਨੇ ਹਫਤੇ ਦੇ ਅੰਤ ਵਿੱਚ ਬੰਗਾਲ ਦੀ ਖਾੜੀ ਵਿੱਚ ਦੋ ਚੱਕਰਵਾਤਾਂ ਦੇ ਬਣਨ ਦੀ ਭਵਿੱਖਬਾਣੀ ਕੀਤੀ ਹੈ। ਦੋ ਚੱਕਰਵਾਤ ਬੰਗਾਲ-ਉੜੀਸਾ ਤੱਟ ਵੱਲ ਵਧ ਰਹੇ ਹਨ। ਇੱਕ ਦੇ 26 ਸਤੰਬਰ ਨੂੰ ਅਤੇ ਦੂਜੇ ਦੇ 28 ਸਤੰਬਰ ਨੂੰ ਤੱਟਵਰਤੀ ਖੇਤਰਾਂ ਵਿੱਚ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਮੱਧ ਬੰਗਾਲ ਦੀ ਖਾੜੀ ਵਿੱਚ ਇੱਕ ਹੋਰ ਚੱਕਰਵਾਤ ਵੀ ਬਣ ਸਕਦਾ ਹੈ।