Friday, November 22, 2024
 

ਪੰਜਾਬ

ਹੁਣ ਪਟਵਾਲੀਆ ਦੀ ਥਾਂ ਅਨਮੋਲ ਸਿੱਧੂ ਹੋਣਗੇ ਪੰਜਾਬ ਦੇ ਐਡਵੋਕੇਟ ਜਨਰਲ ?

September 24, 2021 02:19 PM

ਚੰਡੀਗੜ੍ਹ : ਹਾਲੇ ਇਕ ਦਿਨ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਦਾ ਐਲਾਨ ਕਰ ਦਿਤਾ ਗਿਆ ਸੀ ਪਰ ਹਾਲ ਦੀ ਘੜੀ ਇਸ ਦਾ ਫੈਸਲਾ ਰੋਕ ਦਿਤਾ ਗਿਆ ਹੈ ਜਿਸ ਦਾ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਪਹਿਲਾਂ ਡੀ. ਐੱਸ. ਪਟਵਾਲੀਆ ਦੇ ਨਾਮ ਦੇ ਐਲਾਨ ਨਾਲ ਕਈ ਧਿਰਾਂ ਨੇ ਇਤਰਾਜ ਜਤਾਇਆ ਸੀ। ਹੁਣ ਸਥਿਤੀ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦੇ ਚਰਚੇ ਚਲ ਪਏ ਹਨ। ਅਨਮੋਲ ਰਤਨ ਸਿੱਧੂ ਮਾਣਯੋਗ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਸੱਤ ਵਾਰ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਡੀ. ਐੱਸ. ਪਟਵਾਲੀਆ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੇ ਚਰਚੇ ਸਨ ਜਿਸ ’ਤੇ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਜਾ ਸਕਿਆ। ਇਹ ਵੀ ਖ਼ਬਰ ਸੀ ਕਿ ਡੀ. ਐੱਸ. ਪਟਵਾਲੀਆ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਲਈ ਲਗਭਗ ਸਹਿਮਤੀ ਵੀ ਹੋ ਗਈ ਸੀ ਪਰ ਬਾਅਦ ਵਿਚ ਇਸ ’ਤੇ ਇਤਰਾਜ਼ ਉਠ ਗਏ। ਹੁਣ ਖ਼ਬਰ ਆ ਰਹੀ ਹੈ ਕਿ ਇਸ ਮੁਹੱਤਵਪੂਰਣ ਅਹੁਦੇ ’ਤੇ ਚੋਟੀ ਦੇ ਵਕੀਲ ਅਨਮੋਲ ਰਤਨ ਸਿੱਧੂ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ।

https://amzn.to/3u9zwQm

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe