Friday, November 22, 2024
 

ਰਾਸ਼ਟਰੀ

ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਤੋਂ ਸ਼ੁਰੂ

September 24, 2021 05:40 PM

ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਦੀ ਜਾਣਕਾਰੀ ‘ਅਰਾਈਵਕੈਨ’ ਮੋਬਾਇਲ ਐਪ ’ਤੇ ਅਪਲੋਡ ਕਰਨੀ ਹੋਵੇਗੀ

ਟੋਰਾਂਟੋ : ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਨੂੰ ਫਿਰ ਤੋਂ ਸ਼ੁਰੂ ਹੋ ਸਕਦੀਆਂ ਹਨ। ਕੋਵਿਡ-19 ਮਹਾਮਾਰੀ ਕਾਰਨ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਬੁਧਵਾਰ ਨੂੰ 3 ਉਡਾਣਾਂ ਵਿਚ ਨਵੀਂ ਦਿੱਲੀ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕੈਨੇਡਾ ਪਹੁੰਚਣ ’ਤੇ ਕੀਤੇ ਗਏ ਕੋਵਿਡ-19 ਟੈਸਟਾਂ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਹਟਾਇਆ ਜਾਏਗਾ। ਜੇਕਰ ਜ਼ਿਆਦਾ ਸੰਖਿਆ ਵਿਚ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਉਂਦੇ ਹਨ ਤਾਂ 27 ਸਤੰਬਰ ਨੂੰ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦੀ ਯੋਜਨਾ ’ਤੇ ਮੁੜ ਵਿਚਾਰ ਕੀਤਾ ਜਾਏਗਾ।
ਦੱਸ ਦੇਈਏ ਕਿ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਜੋ 21 ਸਤੰਬਰ ਨੂੰ ਖ਼ਤਮ ਹੋ ਗਈ ਹੈ, ਉਸ ਨੂੰ ਟਰਾਂਸਪੋਰਟ ਕੈਨੇਡਾ ਵੱਲੋਂ 26 ਸਤੰਬਰ ਤਕ ਵਧਾ ਦਿਤਾ ਗਿਆ ਹੈ। ਕੈਨੇਡਾ ਨੇ ਅਪ੍ਰੈਲ ਵਿਚ ਭਾਰਤ ਵਿਚ ਕੋਵਿਡ-19 ਦੀ ਦੂਜੀ ਲਹਿਰ ਦੇ ਮਦੇਨਜ਼ਰ ਉਥੋਂ ਆਉਣ-ਜਾਣ ਵਾਲੀਆਂ ਸਾਰੀਆਂ ਸਿਧੀਆਂ ਉਡਾਣਾਂ ’ਤੇ ਪਾਬੰਦੀ ਲਗਾਈ ਸੀ। ਇਸ ਦੇ ਬਾਅਦ ਤੋਂ ਉਡਾਣਾਂ ਬਹਾਲ ਕਰਨ ਦੀ ਤਾਰੀਖ਼ ਕਈ ਵਾਰ ਟਾਲੀ ਜਾ ਚੁੱਕੀ ਹੈ।
ਟਰਾਂਸਪੋਰਟ ਕੈਨੇਡਾ ਮੁਤਾਬਕ ਇਕ ਵਾਰ ਸਿੱਧੀਆਂ ਉਡਾਣਾਂ ’ਤੇ ਪਾਬੰਦੀ ਖ਼ਤਮ ਹੋ ਜਾਣ ਦੇ ਬਾਅਦ ਕੈਨੇਡਾ ਵਿਚ ਪ੍ਰਵੇਸ਼ ਕਰਨ ਦੇ ਯੋਗ ਯਾਤਰੀ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਵਿਚ ਸਵਾਰ ਹੋ ਸਕਣਗੇ। ਭਾਰਤੀ ਯਾਤਰੀਆਂ ਨੂੰ ਦਿੱਲੀ ਹਵਾਈਅੱਡੇ ’ਤੇ ਪ੍ਰਮਾਣਿਤ ਪ੍ਰਯੋਗਸ਼ਾਲਾ ਤੋਂ ਕੋਵਿਡ-19 ਟੈਸਟ ਕਰਾਉਣਾ ਹੋਵੇਗਾ ਅਤੇ ਰਿਪੋਰਟ ਨੈਗੇਟਿਵ ਹੋਣ ’ਤੇ ਹੀ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਦਿਤੀ ਜਾਏਗੀ। ਉਥੇ ਇਹ ਟੈਸਟ 18 ਘੰਟੇ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ। ਹੁਣ ਵੈਨਕੂਵਰ-ਦਿੱਲੀ-ਵੈਨਕੂਵਰ ਉਡਾਣ ਵੀ 26 ਸਤੰਬਰ ਤੋਂ ਬਾਅਦ ਬਹਾਲ ਹੋਵੇਗੀ।

https://amzn.to/3EGImKa

ਟਰਾਂਸਪੋਰਟ ਕੈਨੇਡਾ ਨੇ ਕਿਹਾ ਕਿ ਬੋਰਡਿੰਗ ਤੋਂ ਪਹਿਲਾਂ ਯਾਤਰੀਆਂ ਦੀ ਜਾਂਚ ਕੀਤੀ ਜਾਏਗੀ ਤਾਂ ਕਿ ਇਹ ਯਕੀਨੀ ਹੋ ਸਕੇ ਕਿ ਉਹ ਕੈਨੇਡਾ ਆਉਣ ਦੇ ਯੋਗ ਹਨ। ਉਥੇ ਹੀ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈ ਕੇ ਭਾਰਤੀ ਯਾਤਰੀਆਂ ਨੂੰ ਅਪਣੀ ਜਾਣਕਾਰੀ ਅਰਾਈਵਕੈਨ ਮੋਬਾਇਲ ਐਪ ਜਾਂ ਵੈਬਸਾਈਟ ’ਤੇ ਅਪਲੋਡ ਕਰਨੀ ਹੋਵੇਗੀ। ਕੈਨੇਡਾ ਟਰਾਂਸਪੋਰਟ ਨੇ ਕਿਹਾ ਕਿ ਜੋ ਯਾਤਰੀ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਅਸਮਰਥ ਹਨ, ਉਨ੍ਹਾਂ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਇਨਕਾਰ ਕਰ ਦਿਤਾ ਜਾਵੇਗਾ।

 

Have something to say? Post your comment

 
 
 
 
 
Subscribe