Friday, November 22, 2024
 

ਰਾਸ਼ਟਰੀ

ਇਨ੍ਹਾਂ ਸੂਬਿਆਂ 'ਚ ਬਾਰਸ਼ ਦੀ ਭਵਿੱਖਬਾਣੀ

September 25, 2021 08:52 AM

ਨਵੀਂ ਦਿੱਲੀ : ਮੌਸਮ ਵਿਭਾਗ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਸਮੇਤ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼ ਦੇ ਤਟੀ ਇਲਾਕਿਆਂ 'ਚ ਭਾਰੀ ਬਾਰਸ਼ ਹੋਣ ਦੇ ਆਸਾਰ ਜਤਾਏ ਗਏ ਹਨ। ਮੌਸਮ ਵਿਭਾਗ ਦੇ ਮੁਤਾਬਕ ਉੱਤਰ ਪ੍ਰਦੇਸ਼ ਸਮੇਤ ਉੱਤਰਾਖੰਡ, ਗੁਜਰਾਤ, ਗੋਆ, ਕੋਂਕਣ, ਛੱਤੀਸਗੜ੍ਹ ਤੇ ਝਾਰਖੰਡ ਦੇ ਜ਼ਿਆਦਾਤਰ ਇਲਾਕਿਆਂ ਚ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਲੋਕਾਂ ਨੂੰ ਹੁੰਮਸ ਤੋਂ ਕਾਫੀ ਰਾਹਤ ਮਿਲਣ ਦੀ ਸੰਭਾਵਨਾ ਹੈ। ਉੱਥੇ ਹੀ ਤਾਪਮਾਨ 'ਚ ਵੀ ਗਿਰਾਵਟ ਦੇਖੀ ਜਾਵੇਗੀ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ਐਨਸੀਆਰ ਦੇ ਕਈ ਖੇਤਰਾਂ ਸਮੇਤ ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਗਰਜ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਉਣ ਵਾਲੇ 5 ਦਿਨਾਂ ਤਕ ਦੇਸ਼ ਦੇ ਕਈ ਇਲਾਕਿਆਂ 'ਚ ਲਗਾਤਾਰ ਮਾਨਸੂਨ ਤਹਿਤ ਮੀਂਹ ਪੈਣ ਦੇ ਆਸਾਰ ਹਨ।
ਰਾਜਧਾਨੀ ਦਿੱਲੀ 'ਚ ਅਜੇ ਵੀ ਬਾਰਸ਼ ਦਾ ਦੌਰ ਜਾਰੀ ਹੈ। ਇੱਥੇ ਦੱਖਣੀ ਦਿੱਲੀ, ਦੱਖਣ ਪੂਰਬੀ ਦਿੱਲੀ, ਯਮੁਨਾਨਗਰ ਸਮੇਤ ਕਈ ਇਲਾਕਿਆਂ 'ਚ ਵੀਰਵਾਰ ਸ਼ਾਮ ਤੋਂ ਹੀ ਬਾਰਸ਼ ਰੁਕ-ਰੁਕ ਕੇ ਹੋ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਚਾਰ ਤੋਂ ਪੰਜ ਦਿਨ ਤਕ ਦਿੱਲੀ ਸਮੇਤ ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

 

Have something to say? Post your comment

 
 
 
 
 
Subscribe