Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਦਿਆਰਥੀਆਂ ਦੀ ਪੜਾਈ ’ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗ 29 ਤੇ 30 ਸਤੰਬਰ ਨੂੰ 

September 25, 2021 11:00 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਸ੍ਰੀ ਜਰਨੈਲ ਸਿੰੰਘ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਇਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰਕੇ ਬੱਚਿਆਂ ਦੀ ਅਗਲੇਰੀ ਪੜਾਈ ਨੂੰ ਰੂਪ ਦੇਣਾ ਅਤੇ ਉਨਾਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ ਅਤੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਬਾਰੇ ਸੂਚਿਤ ਕਰਨ ਲਈ ਆਖਿਆ ਗਿਆ ਹੈ।

ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

 

Have something to say? Post your comment

Subscribe