Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਰਾਸ਼ਟਰੀ

ਅਰਜੁਨ ਰਾਮਪਾਲ ਦੀ ਪ੍ਰੇਮਿਕਾ ਦਾ ਭਰਾ ਗ੍ਰਿਫਤਾਰ

September 26, 2021 08:42 AM

ਗੋਆ : ਡਰਗ ਮਾਮਲੇ ਵਿਚ ਮੁੰਬਈ ਨਾਰਕੋਟਿਕਸ ਕੰਟਰੋਲ ਬਿਉਰੋ (ਐਨਸੀਬੀ) ਨੇ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੀ ਪ੍ਰੇਮਿਕਾ ਗੈਬਰੀਏਲਾ ਡੇਮੇਟ੍ਰੀਏਡਸ ਦੇ ਭਰਾ ਨੂੰ ਗ੍ਰਿਫਤਾਰ ਕੀਤਾ ਹੈ। ਐਗਸੀਆਲੋਸ ਡੇਮੇਟ੍ਰੀਏਡਸ ਨੂੰ ਮੁੰਬਈ ਅਤੇ ਗੋਆ ਦੀ ਐਨਸੀਬੀ ਨੇ ਸ਼ਨੀਵਾਰ ਨੂੰ ਇੱਕ ਸਾਂਝੀ ਕਾਰਵਾਈ ਕਰਨ ਤੋਂ ਬਾਅਦ ਗੋਆ ਤੋਂ ਗ੍ਰਿਫਤਾਰ ਕੀਤਾ ਸੀ। ਕੇਂਦਰੀ ਏਜੰਸੀ ਨੇ ਉਨ੍ਹਾਂ ਤੋਂ ਚਰਸ ਵੀ ਬਰਾਮਦ ਕੀਤੀ ਹੈ।

ਇਸ ਤੋਂ ਪਹਿਲਾਂ ਵੀ, ਐਨਸੀਬੀ ਨੇ ਉਸਨੂੰ ਅਕਤੂਬਰ 2020 ਵਿੱਚ ਬਾਲੀਵੁੱਡ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਐਗਸੀਆਲੋਸ ਦੱਖਣੀ ਅਫਰੀਕਾ ਦਾ ਨਾਗਰਿਕ ਹੈ। ਐਨਸੀਬੀ ਨੇ ਪਿਛਲੇ ਸਾਲ ਐਗਸੀਆਲੋਸ ਤੋਂ ਹੈਸ਼ੀਸ਼ ਅਤੇ ਅਲਪ੍ਰਜ਼ੋਲਮ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਸਨ। ਨਸ਼ੀਲੇ ਪਦਾਰਥਾਂ ਦੇ ਸੌਦਾਗਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਨਸ਼ੀਲੇ ਪਦਾਰਥਾਂ ਦੇ ਸੌਦੇ ਵਿੱਚ ਐਗਸੀਆਲੋਸ ਡੇਮੇਟ੍ਰੀਏਡਸ ਦੀ ਸ਼ਮੂਲੀਅਤ ਦਾ ਮਾਮਲਾ ਸਾਹਮਣੇ ਆਇਆ।

ਐਨਸੀਬੀ ਨੇ ਪਿਛਲੇ ਸਾਲ ਐਗਸੀਆਲੋਸ ਤੋਂ ਪਹਿਲਾਂ ਡਰੱਗਜ਼ ਦੇ ਮਾਮਲੇ ਵਿੱਚ 22 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਐਨਸੀਬੀ ਦੇ ਸੂਤਰਾਂ ਦੇ ਅਨੁਸਾਰ, ਅਕਤੂਬਰ 2020 ਵਿੱਚ, ਐਗਸੀਆਲੋਸ ਡੇਮੇਟ੍ਰੀਏਡਸ ਨਸ਼ਾ ਤਸਕਰਾਂ ਨਾਲ ਸਬੰਧਤ ਪਾਇਆ ਗਿਆ ਸੀ ਜਿਨ੍ਹਾਂ ਨੂੰ ਉਸ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।

ਐਨਸੀਬੀ ਦੇ ਜ਼ੋਨਲ ਨਿਰਦੇਸ਼ਕ ਸਮੀਰ ਵਾਨਖੇੜੇ ਨੇ ਦੱਸਿਆ ਸੀ ਕਿ, ’ਗ੍ਰਿਫ਼ਤਾਰ ਕੀਤਾ ਗਿਆ ਐਜੀਸੀਆਲੋਸ ਡੇਮੇਟ੍ਰੀਏਡਸ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਨਾਲ ਸਬੰਧਤ ਬਾਲੀਵੁੱਡ ਡਰੱਗਜ਼ ਮਾਮਲੇ ਵਿੱਚ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਮੁਲਜ਼ਮ ਇਸ ਮਾਮਲੇ ਵਿੱਚ ਸਿੱਧਾ ਸ਼ਾਮਲ ਸੀ, ਇਸ ਲਈ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

 

Have something to say? Post your comment

Subscribe