ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦੇ ਮੰਤਰੀਆਂ ਵਲੋਂ ਐਤਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਸਹੁੰ ਚੁੱਕੀ ਗਈ । ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕੈਬਨਿਟ ਵਿੱਚ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਉਪ ਮੁੱਖ ਮੰਤਰੀ ਓ ਪੀ ਸੋਨੀ ਸਟੇਜ ਤੇ ਮੌਜੂਦ ਰਹੇ।
ਸਭ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਉਨ੍ਹਾਂ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਅਹੁਦੇ ਦਾ ਹਲਫ਼ ਲਿਆ। ਤੀਜੇ ਨੰਬਰ ‘ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਹੁੰ ਚੁੱਕੀ ਅਤੇ ਫ਼ਿਰ ਅਰੁਨਾ ਚੌਧਰੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਪੰਜਵੇਂ ਨੰਬਰ ਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। 6ਵੇਂ ਨੰਬਰ ‘ਤੇ ਰਾਣਾ ਗੁਰਜੀਤ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ। ਇਸ ਤੋਂ ਬਾਅਦ ਰਜੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। 8ਵੇਂ ਨੰਬਰ ‘ਤੇ ਵਿਜੇਇੰਦਰ ਸਿੰਗਲਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
9ਵੇਂ ਨੰਬਰ ‘ਤੇ ਭਾਰਤ ਭੂਸ਼ਨ ਆਸ਼ੂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। 10ਵੇਂ ਨੰਬਰ 'ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਵਜੋਂ ਰਾਜ ਕੁਮਾਰ ਵੇਰਕਾ ਨੇ ਹਲਫ਼ ਲਿਆ। 12ਵੇਂ ਨੰਬਰ ਤੇ ਸੰਗਤ ਸਿੰਘ ਗਿਲਜ਼ੀਆਂ ਨੇ ਕੈਬਨਿਟ ਮੰਤਰੀ ਦੋ ਤੌਰ ‘ਤੇ ਸਹੁੰ ਖਾਧੀ। 13ਵੇਂ ਕੈਬਿਨੇਟ ਮੰਤਰੀ ਦੇ ਤੌਰ ‘ਤੇ ਪਰਗਟ ਸਿੰਘ ਨੇ ਹਲਫ਼ ਲਿਆ। ਇਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। 15ਵੇਂ ਕੈਬਨਿਟ ਮੰਤਰੀ ਦੇ ਤੌਰ ‘ਤੇ ਗੁਰਕੀਰਤ ਸਿੰਘ ਕੋਟਲੀ ਨੇ ਹਲਫ਼ ਲਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 15 ਮੰਤਰੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ ਇਹਨਾਂ ਵਿਚੋਂ 7 ਨਵੇਂ ਚਿਹਰੇ ਹਨ।