Friday, November 22, 2024
 

ਰਾਸ਼ਟਰੀ

ਅੱਜ ਫਿਰ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

September 27, 2021 08:44 AM

ਨਵੀਂ ਦਿੱਲੀ : ਦੇਸ਼ ਭਰ 'ਚ ਡੀਜ਼ਲ ਦੀਆਂ ਕੀਮਤਾਂ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਘਰੇਲੂ ਬਾਜ਼ਾਰ ਵਿੱਚ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ ਹੋਇਆ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਤੇਲ ਕੰਪਨੀਆਂ ਦੇ ਤਾਜ਼ਾ ਅਪਡੇਟਸ ਅਨੁਸਾਰ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ (ਸੋਮਵਾਰ) ਲਗਾਤਾਰ 22ਵੇਂ ਦਿਨ ਪੈਟਰੋਲ 101.19 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 25 ਪੈਸੇ ਪ੍ਰਤੀ ਲੀਟਰ ਵਧ ਕੇ 89.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੱਸ ਦੇਈਏ ਕਿ ਪਿਛਲੇ 4 ਦਿਨਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ 3 ਵਾਰ ਵਾਧਾ ਹੋਇਆ ਹੈ। ਦੇਸ਼ ਭਰ ਵਿੱਚ ਪਿਛਲੇ 4 ਦਿਨਾਂ ਵਿੱਚ ਡੀਜ਼ਲ ਦੀ ਕੀਮਤ 3 ਵਾਰ ਵਧਣ ਨਾਲ ਕੀਮਤ ਵਿੱਚ 70 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ ਹਾਲ ਹੀ ਵਿੱਚ 24 ਸਤੰਬਰ ਨੂੰ 20 ਪੈਸੇ ਪ੍ਰਤੀ ਲੀਟਰ ਅਤੇ 26 ਸਤੰਬਰ ਨੂੰ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਅੱਜ ਲਗਾਤਾਰ ਦੂਜੇ ਦਿਨ ਯਾਨੀ 27 ਸਤੰਬਰ ਨੂੰ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਸਤੰਬਰ ਮਹੀਨੇ ਵਿੱਚ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਸਥਿਰ ਹਨ।

 

Have something to say? Post your comment

 
 
 
 
 
Subscribe