ਸਮਰਾਲਾ: ਇਕ ਕਿਸਾਨ ਵਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਭਾਵਕ ਹੋ ਕਿ ਸਥਾਨਕ ਘੁਲਾਲ ਟੋਲ ਪਲਾਜ਼ਾ 'ਤੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ ਗਈ। ਇਥੋਂ ਨਜ਼ਦੀਕ ਪਿੰਡ ਰੋਹਲੇ ਦੇ 65 ਸਾਲਾ ਕਿਸਾਨ ਤਾਰਾ ਸਿੰਘ ਜੋ ਕਰੀਬ ਪਿਛਲੇ ਇਕ ਸਾਲ ਤੋਂ ਕਿਸਾਨ ਸੰਘਰਸ਼ ਆਰੰਭ ਹੋਣ ਦੇ ਦਿਨਾਂ ਤੋਂ ਹੀ ਟੋਲ ਪਲਾਜ਼ਾ 'ਤੇ ਲਗਾਤਾਰ ਧਰਨੇ 'ਚ ਸ਼ਮੂਲੀਅਤ ਕਰ ਰਹੇ ਸੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮ੍ਰਿਤਕ ਤਾਰਾ ਸਿੰਘ ਹਮੇਸ਼ਾ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੀਤੀ ਜਾ ਰਹੀ ਅਣਦੇਖੀ ਕਾਰਨ ਚਿੰਤਾ ਵਿੱਚ ਰਹਿੰਦਾ ਸੀ। ਜਿਸ ਕਾਰਨ ਬੀਤੀ ਰਾਤ ਉਸ ਨੇ ਟੌਲ ਪਲਾਜ਼ਾ ਦੇ ਪਾਈਪ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ।
https://amzn.to/3ETyiOb