Friday, November 22, 2024
 

ਪੰਜਾਬ

ਮੁੱਖ ਮੰਤਰੀ ਚੰਨੀ ਨੇ ਡੀਜੀਪੀ ਨੂੰ ਤੁਰਤ ਕਾਰਵਾਈ ਦੇ ਦਿਤੇ ਆਦੇਸ਼

September 27, 2021 08:41 PM

ਚੰਡੀਗੜ੍ਹ: ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਨੇ ਇਕ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਨੂੰ ਏਨੀ ਜ਼ਿਆਦਾ ਸੁਰੱਖਿਆ ਦੀ ਲੋੜ ਨਹੀਂ ਹੈ। ਹੁਣ ਇਸੇ ਸਬੰਧੀ ਵਿਚ ਉਨ੍ਹਾਂ ਨੇ ਡੀਜੀਪੀ ਨੂੰ ਕਿਹਾ ਆਪਣੀ ਸੁਰੱਖਿਆ ਘਟਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜਾਰੀ ਆਦੇਸ਼ਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ’ਚ ਤੈਨਾਤ ਅਮਲੇ ਨੂੰ ਤੁਰੰਤ ਘਟਾਇਆ ਜਾਵੇ। ਦੱਸ ਦੇਈਏ ਕਿ 23 ਸਤੰਬਰ ਨੂੰ ਕਪੂਰਥਲਾ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸੰਬੋਧਨ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਸੀ। ਮੁੱਖ ਮੰਤਰੀ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਮੈਂ ਮੁੱਖ ਮੰਤਰੀ ਵਜੋਂ ਸਹੁੰ ਚੱਕਣ ਮਗਰੋਂ ਡੀਜੀਪੀ ਪੰਜਾਬ ਨੂੰ ਕਿਹਾ ਸੀ ਕਿ ਮੇਰੀ ਸੁਰੱਖਿਆ ਲਈ ਤੈਨਾਤ ਅਮਲੇ ਨੂੰ ਘਟਾਇਆ ਜਾਵੇ। ਇਸ ਬਾਬਤ ਮੇਰੇ ਵੱਲੋਂ 22 ਸਤੰਬਰ ਨੂੰ ਡੀਜੀਪੀ ਨੂੰ ਹਦਾਇਤ ਵੀ ਕੀਤੀ ਸੀ ਪਰ ਅਜੇ ਤੱਕ ਕੋਈ ਅਮਲ ਨਹੀਂ ਹੋਇਆ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਸੀ ਕਿ ਨਾ ਤਾਂ ਮੈਨੂੰ 1000 ਸੁਰੱਖਿਆ ਕਰਮਚਾਰੀਆਂ ਦੀ ਲੋੜ ਹੈ ਅਤੇ ਨਾ ਹੀ 2 ਕਰੋੜ ਦੀ ਕਾਰ ਦੀ। ਮੇਰੀ ਸੁਰੱਖਿਆ ਤੁਰੰਤ ਘੱਟ ਕਰ ਦਿੱਤੀ ਜਾਵੇ ਅਤੇ ਜਨਤਾ ਦਾ ਪੈਸਾ ਮੇਰੇ ਲਾਮ ਲਸ਼ਕਰ ਤੇ ਖਰਚ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਉੱਤੇ ਖ਼ਰਚ ਕੀਤਾ ਜਾਵੇ। ਚੰਨੀ ਨੇ ਕਿਹਾ ਸੀ ਕਿ ਉਹ ਇਹ ਜਾਣ ਕੇ ਹੈਰਾਨ ਹੋਏ ਕਿ ਮੇਰੇ ਦਫਤਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਅਚਾਨਕ ਮੇਰੇ ਸੁਰੱਖਿਆ ਲਈ 1000 ਸੁਰੱਖਿਆ ਕਰਮਚਾਰੀ ਹਨ।”
ਇਸ ਨੂੰ ਸਰਕਾਰੀ ਸਰੋਤਾਂ ਦੀ ਬੇਲੋੜੀ ਬਰਬਾਦੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਜੋ ਮੇਰੇ ਆਪਣੇ ਪੰਜਾਬੀਆਂ ਦਾ ਨੁਕਸਾਨ ਕਰੇਗਾ ਉਹ ਮੇਰਾ ਵੀ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਮੈਂ ਵੀ ਉਨ੍ਹਾਂ ਵਰਗਾ ਇੱਕ ਆਮ ਆਦਮੀ ਹਾਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe