ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅਤੇ ਰਜ਼ੀਆ ਸੁਲਤਾਨਾ ਦੇ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ’ਚ ਬੁਲਾਇਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਅਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਉਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ। ਇਹ ਇਸ ਲਈ ਵੀ ਹੈ ਕਿ ਦਿਉਲ ਦੀ ਨਿਯੁਕਤੀ ਨੂੰ ਲੈ ਕੇ ਹੰਗਾਮੇ ਵਿਚਕਾਰ ਸਿੱਧੂ ਦਾ ਅਸਤੀਫਾ ਆਇਆ ਹੈ।
ਦਿਉਲ, ਜਿਨ੍ਹਾਂ ਨੇ ਆਪਣੇ ਵੱਖ-ਵੱਖ ਹਾਈ-ਪ੍ਰੋਫਾਈਲ ਕੇਸਾਂ ਵਿੱਚ, ਪੰਜਾਬ ਦੇ ਸਾਬਕਾ DGP, ਸੁਮੇਧ ਸੈਣੀ ਦੀ ਨੁਮਾਇੰਦਗੀ ਕੀਤੀ ਹੈ, ਨੂੰ ਸੋਮਵਾਰ ਨੂੰ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।