Friday, November 22, 2024
 

ਸਿਆਸੀ

ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

September 28, 2021 08:19 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 29 ਸਤੰਬਰ ਨੂੰ 2 ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਕੇਜਰੀਵਾਲ 29 ਸਤੰਬਰ ਨੂੰ ਲੁਧਿਆਣਾ ਆਉਣਗੇ ਅਤੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਚਰਚਾ ਕਰਨਗੇ। ਇਸ ਤੋਂ ਬਾਅਦ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸਬੰਧੀ ਅਗਲੀ ਗਾਰੰਟੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ 26 ਸਤੰਬਰ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਕਾਰਨ ਉਨ੍ਹਾਂ ਨੇ ਆਪਣਾ ਦੌਰਾ ਕੁੱਝ ਦਿਨਾਂ ਲਈ ਟਾਲ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ 'ਚ ਗਾਰੰਟੀ ਦੇ ਚੁੱਕੇ ਹਨ। ਹੁਣ ਇਸ ਵਾਰ ਉਨ੍ਹਾਂ ਵੱਲੋਂ ਅਗਲੀ ਗਾਰੰਟੀ ਦਾ ਐਲਾਨ ਕੀਤਾ ਜਾਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe