Friday, November 22, 2024
 

ਪੰਜਾਬ

ਸਿੱਧੂ ‘ਸੁਪਰ ਸੀ.ਐਮ’ ਦੀ ਕੁਰਸੀ ਨਾਲ ਸ਼ਾਂਤ ਹੋਵੇਗਾ : ਭਗਵੰਤ ਮਾਨ

September 28, 2021 10:06 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਚਨਚੇਤ ਅਸਤੀਫ਼ੇ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਪਣੇ ਲਈ ਕੁਰਸੀ ਦੀ ਲੜਾਈ ’ਚ ਕਾਂਗਰਸੀ ਆਗੂ ਪੰਜਾਬ ਅਤੇ ਪੰਜਾਬੀਆਂ ਦੀ ਬੇਇਜ਼ਤੀ ਕਰ ਰਹੇ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਅਤੇ ਹੰਕਾਰ ਦੀ ਲੜਾਈ ’ਚ ਕਾਂਗਰਸੀ ਸਾਰੀਆਂ ਹੱਦਾਂ ਟੱਪ ਗਏ। ਮਾਨ ਮੁਤਾਬਿਕ , ’’ਪੰਜਾਬ ਕਦੇ ਵੀ ਐਨਾ ਬੇਇਜ਼ਤ ਨਹੀਂ ਹੋਇਆ। ਹਰ ਦਿਨ ਸਵੇਰੇ- ਸ਼ਾਮ ਕਲੰਕ ਦੇ ਟਿੱਕੇ ਲਾ- ਲਾ ਕੇ ਪੰਜਾਬ ਅਤੇ ਪੰਜਾਬੀਆਂ ਨੂੰ ਬੇਹਾਲ ਕਰ ਦਿੱਤਾ ਹੈ। ਇਹਨਾਂ ਦੀ ਕੁਰਸੀ ਦੀ ਭੁੱਖ ਕਿਸੇ ਨੂੰ ਵੀ ਸ਼ਰਮਿੰਦਾ ਕਰ ਸਕਦੀ ਹੈ। ਰੱਬ ਅੱਗੇ ਅਰਦਾਸ ਹੈ ਕਿ ਇਹਨਾਂ ਕੁਰਸੀ ਦੇ ਭੁੱਖੇ ਕਾਂਗਰਸੀਆਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਦਾ ਖਹਿੜਾ ਛੁਡਾਵੇ।’’
ਭਗਵੰਤ ਮਾਨ ਨੇ ਕਿਹਾ ਕਿ ’’ਅੱਜ ਪੰਜਾਬ ਦੀ ਆਨ ਅਤੇ ਸ਼ਾਨ ਦੀ ਬਹਾਲੀ ਪੰਜਾਬ ਦੀ ਜਨਤਾ ਦੇ ਹੱਥ ਵਿੱਚ ਹੈ। ਬਾਦਲਾਂ ਵਾਂਗ ਕਾਂਗਰਸੀਆਂ ਨੂੰ ਵੀ ਸੱਤਾ ’ਚ ਬਣੇ ਰਹਿਣ ਦਾ ਇੱਕ ਮਿੰਟ ਦਾ ਵੀ ਅਧਿਕਾਰ ਨਹੀਂ ਰਿਹਾ। ਇਹਨਾਂ ਦੀਆਂ ਜੜ੍ਹਾਂ ਉਖਾੜਨ ਦਾ ਸਮਾਂ ਆ ਗਿਆ ਹੈ। ਪੰਜਾਬ ਦੀ ਸਿਆਸਤ ’ਚ ਅੱਜ ਕੇਵਲ ਆਮ ਆਦਮੀ ਪਾਰਟੀ ਹੀ ਬਚੀ ਹੈ, ਜਿਸ ’ਤੇ ਲੋਕ ਭਰੋਸਾ ਕਰ ਸਕਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਦਿੱਲੀ ’ਚ ਆਪਣੀ ਭਰੋਸੇਯੋਗਤਾ ਲਗਾਤਾਰ ਤੀਜੀ ਵਾਰ ਸਾਬਿਤ ਕੀਤੀ ਹੈ।’’
ਉਨ੍ਹਾਂ ਕਿਹਾ ਕਿ ”ਕਾਂਗਰਸ ਕੋਲੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਬਚੀ ਹੈ ਕਿਉਂਕਿ ਕਾਂਗਰਸ ਦਾ ਸੱਭਿਆਚਾਰ ਹੈ, ਜਿੱਥੇ ਕਾਂਗਰਸੀ ਲੋਕਾਂ ਲਈ ਨਹੀਂ ਸਿਰਫ਼ ਆਪਣੀ ਕੁਰਸੀ ਲਈ ਲੜਦੇ ਹਨ। ਪੰਜਾਬ ਦੀ ਸੱਤਾਧਾਰੀ ਕਾਂਗਰਸ ਇਸ ਦੀ ਤਾਜ਼ਾ ਮਿਸਾਲ ਹੈ।”
ਮਾਨ ਨੇ ਟਿੱਪਣੀ ਕਰਦਿਆਂ ਕਿਹਾ ਕਿ, ”ਜੇਕਰ ਅੱਜ ਵੀ ਕਾਂਗਰਸ ਨਵਜੋਤ ਸਿੰਘ ਸਿੱਧੂ ਲਈ ‘ਸੁਪਰ ਸੀ.ਐਮ’ ਦੀ ਇੱਕ ਵੱਖਰੀ ਕੁਰਸੀ ਲਾ ਦੇਵੇ ਤਾਂ ਨਵਜੋਤ ਸਿੰਘ ਸਿੱਧੂ ਝੱਟ ਸ਼ਾਂਤ ਹੋ ਜਾਣਗੇ। ’ਆਪ’ ਆਗੂ ਨੇ ਕਿਹਾ ਕਿ ਜੇਕਰ ਸਿੱਧੂ ਸੱਚਮੁੱਚ ਪੰਜਾਬ ਹਿਤੈਸ਼ੀ ਹੁੰਦੇ ਤਾਂ ਜਦ ਨਵੀਂ ਕੈਬਨਿਟ ਲਈ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ ਅਤੇ ਰਾਜ ਵੜਿੰਗ ਵਰਗੇ ਦਾਗੀ ਮੰਤਰੀਆਂ ਦੀ ਸੂਚੀ ਤਿਆਰ ਹੋ ਰਹੀ ਸੀ ਤਾਂ ਉਸ ਸਮੇਂ ਅਸਤੀਫ਼ਾ ਦਿੰਦੇ।”

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe