Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਨਹੀਂ ਹੋਇਆ ਮਨਜ਼ੂਰ

September 28, 2021 10:33 PM

ਨਵੀਂ ਦਿੱਲੀ : ਸਿੱਧੂ ਨੇ ਇਸੇ ਸਾਲ ਜੁਲਾਈ ਵਿਚ ਪਾਰਟੀ ਦੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ ਅਤੇ ਹੁਣ ਉਹ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਵਿਚਰ ਰਚੇ ਸਨ ਪਰ ਅੱਜ ਉਨ੍ਹਾਂ ਅਚਾਨਕ ਹੀ ਅਸਤੀਫ਼ਾ ਦੇ ਦਿਤਾ। ਉਨ੍ਹਾਂ ਦੇ ਅਸਤੀਫ਼ਾ ਦੇਣ ਪਿਛੇ ਲੰਮਾ ਘਟਨਾਕਰਮ ਚਲ ਰਿਹਾ ਸੀ। ਹੁਣ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਹਾਈਕਮਾਨ ਨੇ ਨਾ-ਮਨਜ਼ੂਰ ਕਰ ਦਿੱਤਾ ਹੈ। ਕਾਂਗਰਸ ਹਾਈ ਕਮਾਨ ਨੇ ਪੰਜਾਬ ਸੂਬਾ ਕਾਂਗਰਸ ਨੂੰ ਇਸ ਮਸਲੇ ਦਾ ਪਹਿਲਾਂ ਸੂਬਾ ਪੱਧਰ ’ਤੇ ਹੱਲ ਕੱਢਣ ਲਈ ਕਿਹਾ ਹੈ ਅਤੇ ਉਸ ਤੋਂ ਬਾਅਦ ਹਾਈ ਕਮਾਨ ਦਖਲ ਦੇਵੇਗੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਦੀ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਕਿਸੇ ਵੀ ਵਿਅਕਤੀ ਦੇ ਵਿਅਕਤੀਤਵ ਵਿਚ ਗਿਰਾਵਟ ਸਮਝੌਤੇ ਨਾਲ ਸ਼ੁਰੂ ਹੁੰਦੀ ਹੈ, ਮੈਂ ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਕਲਿਆਣ ਦੇ ਏਜੰਡੇ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰ ਸਕਦਾ ਹਾਂ। ਉਨ੍ਹਾਂ ਨੇ ਲਿਖਿਆ ਕਿ ਇਸ ਲਈ, ਮੈਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ। ਕਾਂਗਰਸ ਦੀ ਸੇਵਾ ਕਰਨਾ ਜਾਰੀ ਰੱਖਾਂਗਾ। 

ਉਧਰ ਨਵਜੋਤ ਸਿੱਧੂ ਦੇ ਹੱਕ ਵਿੱਚ ਲਾਮਬੰਦੀ ਲਗਾਤਾਰ ਜਾਰੀ ਹੈ। ਨਵਜੋਤ ਸਿੱਧੂ ਤੇ ਪਟਿਆਲਾ ਵਾਲੇ ਘਰ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਹੋਰ ਆਗੂਆਂ ਦਾ ਪਹੁੰਚਣਾ ਜਾਰੀ ਹੈ। ਸਿੱਧੂ ਦੇ ਖਾਸਮ-ਖ਼ਾਸ ਪਰਗਟ ਸਿੰਘ ਪਟਿਆਲਾ ਪਹੁੰਚੇ ਹੋਏ ਹਨ। ਉਨ੍ਹਾਂ ਤੋਂ ਅਲਾਵਾ ਮੁਹੰਮਦ ਮੁਸਤਫ਼ਾ, ਰਜ਼ੀਆ ਸੁਲਤਨਾ, ਕੁਲਜੀਤ ਨਾਗਰਾ, ਇੰਦਰਜੀਤ ਬੁਲਾਰੀਆ, ਸੁਖਵਿੰਦਰ ਸਿੰਘ ਡੈਨੀ ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਚੁੱਕੇ ਹਨ। ਕੁਲਬੀਰ ਜ਼ੀਰਾ, ਬਾਵਾ ਹੈਨਰੀ ਅਤੇ ਸੁਖਪਾਲ ਖਹਿਰਾ ਵੀ ਸਿੱਧੂ ਨੂੰ ‌‌‌‌‌‌‌ਮਿਲਨ ਲਈ ਪਹੁੰਚੇ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe