ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਡੀਜ਼ਲ ਦੀ ਕੀਮਤ 50 ਤੋਂ 53 ਪੈਸੇ ਵਧ ਗਈ ਹੈ ਜਦਕਿ ਪੈਟਰੋਲ ਦੀ ਕੀਮਤ ਵਿਚ 20 ਤੋਂ 21 ਪੈਸੇ ਵਾਧਾ ਹੋਇਆ ਹੈ।
ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.39 ਰੁਪਏ ਅਤੇ ਡੀਜ਼ਲ ਦੀ ਕੀਮਤ 89.57 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.47 ਰੁਪਏ ਅਤੇ ਡੀਜ਼ਲ ਦੀ ਕੀਮਤ 97.21 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 101.87 ਰੁਪਏ ਅਤੇ ਡੀਜ਼ਲ ਦੀ ਕੀਮਤ 92.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 99.15 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.17 ਰੁਪਏ ਪ੍ਰਤੀ ਲੀਟਰ ਹੈ।
ਦੱਸਣਯੋਗ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।