ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ (Navjot Singh Sidhu) ਨੂੰ ਮਨਾਉਣ ਦੇ ਯਤਨ ਜਾਰੀ ਹਨ। ਅੱਜ 29 ਸਤੰਬਰ ਨੂੰ ਸਵੇਰੇ ਹੀ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਤੇ ਰਾਜਾ ਵੜਿੰਗ ਪਟਿਆਲਾ ਸਥਿਤ ਸਿੱਧੂ ਦੇ ਘਰ ਪਹੁੰਚ ਗਏ ਹਨ। ਇਸ ਤੋਂਪਹਿਲਾਂ ਕੱਲ੍ਹ ਮੰਤਰੀ ਰਜ਼ੀਆ ਸੁਲਤਾਨਾ ਨੇ ਸਿੱਧੂ ਦੀ ਹਮਾਇਤ ਵਿਚ ਅਸਤੀਫਾ ਦੇ ਦਿੱਤਾ ਸੀ।
ਉਧਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਵਜ਼ਾਰਤ ਦੀਮੀਟਿੰਗ ਸੱਦੀ ਹੋਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਹੋਣੀ ਹੈ।
ਇਸ ਦੌਰਾਨ ਹੀ ਕਾਂਗਰਸ ਹਾਈ ਕਮਾਂਡ ਨੇ ਸਿੱਧੂ ਦਾ ਅਸਤੀਫਾ ਹਾਲੇ ਪ੍ਰਵਾਨ ਨਹੀਂ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਏ ਆਈ ਸੀ ਸੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਪੰਜਾਬ ਆ ਸਕਦੇ ਹਨ।