Friday, November 22, 2024
 

ਪੰਜਾਬ

ਮਨੀਸ਼ ਤਿਵਾੜੀ ਨੇ ਇਸ਼ਾਰਿਆਂ 'ਚ ਕੀਤਾ ਸਿੱਧੂ 'ਤੇ ਵੱਡਾ ਹਮਲਾ

September 29, 2021 12:49 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕਲੇਸ਼ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਬੜੀ ਮੁਸ਼ਕਲ ਨਾਲ ਜਿੱਤੀ ਗਈ ਸੀ। ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿੱਚ ਸ਼ਾਂਤੀ ਲਿਆਉਣ ਲਈ 25000 ਲੋਕਾਂ ਨੇ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਕਾਂਗਰਸੀ ਸਨ, ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ। ਮਨੀਸ਼ ਤਿਵਾੜੀ ਨੇ ਇਸ਼ਾਰਿਆਂ 'ਚ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਵਿਵਾਦ ਨਾਲ ਸਭ ਤੋਂ ਵੱਧ ਖੁਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬਚਨ ਸੱਚ ਸਾਬਤ ਹੋ ਰਹੇ ਹਨ। ਮਨੀਸ਼ ਤਿਵਾੜੀ ਨੂੰ ਕੈਪਟਨ ਗਰੁੱਪ ਦਾ ਲੀਡਰ ਮੰਨਿਆ ਜਾਂਦਾ ਹੈ। ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ, ' 'ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਜੋ ਕੁਝ ਹੋਇਆ, ਉਹ ਮੰਦਭਾਗਾ ਸੀ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੈ ਤਾਂ ਉਹ ਪਾਕਿਸਤਾਨ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਵਧਦੀ ਹੈ, ਤਾਂ ਉਨ੍ਹਾਂ ਨੂੰ ਕਾਲੇ ਮਨਸੂਬੇ ਪੂਰੇ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe