ਲੁਧਿਆਣਾ : ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਗਰੰਟੀ ਦਿੱਤੀ ਹੈ। ਉਨ੍ਹਾਂ ਇਸ ਵਾਰਤਾ ਦੌਰਾਨ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਨੂੰ ਛੇ ਗਾਰੰਟੀਆਂ ਦੇਣਾ ਚਾਹੁੰਦਾ ਹੈ। ਇਹ ਸਾਰੀਆਂ ਸਿਹਤ ਨਾਲ ਸਬੰਧੀ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਦੇ ਚੰਗਾ ਇਲਾਜ ਦੇਵਾਂਗਾ। ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਦਵਾਈ ਮਿਲੇਗੀ। ਸਾਰੇ ਟੈਸਟ ਮੁਫ਼ਤ ਹੋਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਸਹੂਲਤ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਵਿਚ ਸਾਰੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ। ਸਾਰਾ ਸਿਸਟਮ ਕੰਪਿਊਟਰਾਈਜ਼ਡ ਕੀਤਾ ਜਾਵੇਗਾ।
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ’ਤੇ ਪੰਜਾਬ ਵਿਚ ਵੀ ਪਿੰਡ ਕਲੀਨਿਕ ਤੇ ਵਾਰਡ ਕਲੀਨਿਕ ਖੋਲ੍ਹੇ ਜਾਣਗੇ।
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰੀ ਜਾਵੇਗੀ। ਵੱਡੇ ਪੱਧਰ ’ਤੇ ਨਵੇਂ ਹਸਪਤਾਲ ਖੋਲ੍ਹੇ ਜਾਣਗੇ। ਸਡ਼ਕ ਹਾਦਸੇ ਵਿਚ ਜ਼ਖ਼ਮੀ ਨੂੰ ਕਿਸੇ ਵੀ ਹਸਪਤਾਲ ਵਿਚ ਦਾਖਲ ਕਰਾਉਣ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁਫ਼ਤ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਮੈਂ ਇਕ ਐਲਾਨ ਕਰਨਾ ਚਾਹੁੰਦਾ ਹਾਂ ਕਿ ਜੇ ਸਾਡੀ ਸਰਕਾਰ ਬਣੀ ਤਾਂ ਪੱਤਰਕਾਰਾਂ ਲਈ ਪੰਜਾਬ ਭਰ ਦੇ ਹਰ ਸ਼ਹਿਰ ਵਿਚ ਪ੍ਰੈਸ ਕਲੱਬ ਬਣਾਏ ਜਾਣਗੇ
ਆਪ ਆਗੂ ਅਤੇ ਗਾਇਕਾ ਅਨਮੋਲ ਗਗਨ ਮਾਨ, ਸੀਨੀਅਰ ਆਪ ਆਗੂ ਕੁਲਵੰਤ ਸਿੰਘ ਸਿੱਧੂ ਅਤੇ ਭੋਲਾ ਗਰੇਵਾਲ ਸਮੇਤ ਕੁੱਝ ਆਗੂ ਪਹੁੰਚੇ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੱਲ੍ਹ ਬੁੱਧਵਾਰ ਨੂੰ ਉੱਦਮੀਆਂ ਨਾਲ ਮੈਰਾਥਨ ਮੀਟਿੰਗ ਕੀਤੀ ਅਤੇ ਹੁਣ ਵੀਰਵਾਰ ਨੂੰ ਪੰਜਾਬ ਲਈ ਦੂਜੀ ਗਾਰੰਟੀ ਦਾ ਐਲਾਨ ਕਰਨਗੇ। ਇਸ ਲਈ ਅਰਵਿੰਦ ਕੇਜਰੀਵਾਲ ਥੋੜ੍ਹੀ ਦੇਰ ਵਿਚ ਪਖੋਵਾਲ ਰੋਡ ’ਤੇ ਬਲਸੇਸਿੰਗ ਰਿਜ਼ਾਰਟ ਵਿਚ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ। ਪ੍ਰੈਸ ਕਾਨਫਰੰਸ ਵਿਚ ਉਹ ਦੂਜੀ ਗਰੰਟੀ ਦਾ ਐਲਾਨ ਕਰ ਸਕਦੇ ਹਨ। ਨਾਲ ਹੀ ਉਹ ਇਸ ਦਾ ਰੋਡਮੈਪ ਵਿਚ ਦੱਸਣਗੇ। ਇਸ ਤੋਂ ਪਹਿਲਾਂ ਚੰਡੀਗਡ਼੍ਹ ਵਿਚ 300 ਯੂਨਿਟ ਫਰੀ ਬਿਜਲੀ ਦਾ ਐਲਾਨ ਕਰ ਚੁੱਕੇ ਹਨ।