Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ: ਅਰੁਨਾ ਚੌਧਰੀ

October 01, 2021 10:28 AM

ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਤੇਜ਼ੀ ਨਾਲ ਮੁਕੰਮਲ ਕਰਨ ਲਈ ਆਖਿਆ

 

ਚੱਲ ਰਹੀ ਭਰਤੀ ਤੋਂ ਇਲਾਵਾ ਪਟਵਾਰੀਆਂ ਦੀਆਂ ਹੋਰ ਖ਼ਾਲੀ ਆਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼

ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਪਟਵਾਰੀਆਂ ਦੇ ਦਫ਼ਤਰਾਂ ਵਿੱਚ ਬੈਠਣ ਦਾ ਸਮਾਂ ਹੋਵੇਗਾ ਨਿਰਧਾਰਤ

ਜ਼ਿਲਾ ਪੱਧਰ ‘ਤੇ ਪਟਵਾਰੀਆਂ ਲਈ ਮੁੜ ਬਣਨਗੇ ਵਰਕ ਸਟੇਸ਼ਨ

ਜ਼ਮੀਨ ਦੇ ਦਸਤੀ ਇੰਤਕਾਲ ਦੇ ਲੰਬਤ ਮਾਮਲੇ ਘਟਾਉਣ ਲਈ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੇ ਨਿਰਦੇਸ਼

ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਲਿਆ ਕੰਮਕਾਜ ਦਾ ਜਾਇਜ਼ਾ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਅੰਤਮ ਛੋਹਾਂ ਦੇਣ ਦੀ ਹਦਾਇਤ ਕੀਤੀ।

 

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨਾਂ ਦੀ ਪਾਲਣਾ ਲਈ ਸਾਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਅਤੇ ਅਗਲੇ ਕੁੱਝ ਮਹੀਨਿਆਂ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਪਵੇਗਾ।

 

ਕੈਬਨਿਟ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਰਵਨੀਤ ਕੌਰ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਸ੍ਰੀਮਤੀ ਬਬੀਤਾ, ਵਧੀਕ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਪ੍ਰਾਜੈਕਟ ਮੈਨੇਜਰ ਸ੍ਰੀਮਤੀ ਸੁਨੀਤਾ ਠਾਕੁਰ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਪਟਵਾਰੀਆਂ ਦੀਆਂ ਹੋਰ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਅਰੰਭੀ ਜਾਵੇ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਰੋਕਣ ਲਈ ਪਟਵਾਰੀਆਂ ਦਾ ਦਫ਼ਤਰਾਂ ਵਿੱਚ ਮਿਲਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਉਨਾਂ ਲਈ ਬਣਾਏ ਗਏ ਵਰਕ ਸਟੇਸ਼ਨਾਂ ਨੂੰ ਪਟਵਾਰੀਆਂ ਦੀ ਮੰਗ ਮੁਤਾਬਕ ਮੁੜ-ਬਣਾਇਆ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਕਮੇਟੀਆਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਅਮਲ ਕੀਤਾ ਜਾਵੇ।

 

ਮੰਤਰੀ ਨੇ ਜ਼ਮੀਨਾਂ ਦੇ ਇੰਤਕਾਲ ਦੇ ਮਾਮਲੇ ਵੱਡੀ ਪੱਧਰ ‘ਤੇ ਲੰਬਤ ਪਏ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਉਚੇਚੇ ਤੌਰ ‘ਤੇ ਕਿਹਾ ਕਿ ਕੰਪਿਊਟਰ ਤਕਨੀਕ ਦੀ ਵਰਤੋਂ ਕਰਦਿਆਂ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ ਤਾਂ ਜੋ ਦਸਤੀ ਜਮੀਨੀ ਇੰਤਕਾਲ ਕਰਨ ਦੇ ਕੰਮ ਦੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੰਬਤ ਮਾਮਲਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ।

 

ਉਨਾਂ ਕਿਹਾ ਕਿ ਕੰਪਿਊਟਰੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਫ਼ੀਲਡ ਸਟਾਫ਼ ਨੂੰ ਹੇਠਲੇ ਪੱਧਰ ਤੱਕ ਕੰਪਿਊਟਰ ਮੁਹੱਈਆ ਕਰਾਉਣ ਲਈ ਚਾਰਾਜੋਈ ਕੀਤੀ ਜਾਵੇ।

 

ਸੂਬਾ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਇਮਦਾਦ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਛੇਤੀ ਹੀ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਲਈ ਵਿੱਤੀ ਇਮਦਾਦ ਮੁਹੱਈਆ ਕਰਾਉਣ ਅਤੇ ਸਰਕਾਰੀ ਨੌਕਰੀ ਦੇਣ ਦੇ ਮਾਮਲਿਆਂ ਨੂੰ ਤੁਰੰਤ ਤਸਦੀਕ ਕਰਵਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨਾਂ ਉਚੇਚੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਲੰਬਤ ਮਾਮਲਿਆਂ ਵੱਲ ਉਚੇਚਾ ਧਿਆਨ ਦੇ ਕੇ ਇਨਾਂ ਦਾ ਨਿਬੇੜਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕੁਦਰਤੀ ਆਫ਼ਤ ਦੇ ਸਨਮੁੱਖ ਫ਼ਸਲਾਂ ਖ਼ਰਾਬ ਹੋਣ ਦੀਆਂ ਜ਼ਿਲਾ ਪੱਧਰ ‘ਤੇ ਦੇਰੀ ਨਾਲ ਆਉਂਦੀਆਂ ਰਿਪੋਰਟਾਂ ਲਈ ਵਿੱਤ ਕਮਿਸ਼ਨਰ ਮਾਲ ਨੂੰ ੳਚੇਚੇ ਤੌਰ ‘ਤੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਖ਼ਰਾਬੇ ਦੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ।

 

ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਏ ਨਵੇਂ ਨਿਯਮਾਂ ਬਾਰੇ ਲੋਕਾਂ ਵਿੱਚ ਜਾਣਕਾਰੀ ਦੀ ਘਾਟ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੂੰ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ, ਤਹਿਸੀਲ ਅਤੇ ਬਲਾਕ ਪੱਧਰ ‘ਤੇ ਕੈਂਪ ਲਾਉਣ ਦੇ ਨਿਰਦੇਸ਼ ਵੀ ਦਿੱਤੇ।

 

Have something to say? Post your comment

Subscribe