Friday, November 22, 2024
 

ਪੰਜਾਬ

ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਤਿੱਖਾ ਸ਼ਬਦੀ ਹਮਲਾ

October 01, 2021 01:15 PM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਸੀ ਕਿ ਉਹ ਸਿੱਧੂ ਦੇ ਖ਼ਿਲਾਫ਼ ਮਜ਼ਬੂਤ ਉਮੀਦਵਾਰ ਉਤਾਰਣਗੇ। ਉਹ ਵਾਰ ਵਾਰ ਕਹਿ ਰਹੇ ਹਨ ਕਿ ਸਿੱਧੂ ਨੂੰ ਕਿਸੇ ਵੀ ਕੀਮਤ ’ਤੇ ਜਿੱਤਣ ਨਹੀਂ ਦੇਣਗੇ। ਸਿੱਧੂ ਪੰਜਾਬ ਲਈ ਸਹੀ ਆਦਮੀ ਨਹੀਂ ਹੈ। ਮੁਸਤਫਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੈਪਟਨ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਕਰ ਕੇ ਮਾਨਸਿਕ ਸੰਤੁਲਨ ਗੁਆ ਬੈਠੇ ਹਨ। ਦਰਅਸਲ ਨਵਜੋਤ ਸਿੱਧੂ ਦੇ ਸਲਾਹਕਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਬਦੀ ਹਮਲਾ ਕਰਦਿਆਂ ਟਵੀਟ ਕਰ ਕੇ ਕਿਹਾ ਹੈ ਕਿ ਕੁਰਸੀ ਗੁਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣਾ ਮਾਨਸਿਕ ਸੰਤੁਲਨ ਵੀ ਗੁਆ ਬੈਠੇ ਹਨ। ਇਸ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕੈਪਟਨ ਆਪਣੀ ਕਿਸਮਤ ਨਹੀਂ ਬਦਲ ਸਕੇ ਤਾਂ ਨਵਜੋਤ ਸਿੱਧੂ ਦਾ ਕੀ ਬਦਲਣਗੇ। ਮੁਸਤਫ਼ਾ ਦਾ ਕਹਿਣਾ ਹੈ ਕਿ 117 ਸੀਟਾਂ ਵਿਚੋਂ ਕਿਸੇ ਵੀ ਸੀਟ ’ਤੇ ਕੈਪਟਨ ਸਿੱਧੂ ਨੂੰ ਚੈਲੰਜ ਕਰ ਦੇਣ। ਉਹ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾ ਦੇਣਗੇ। ਮੁਸਤਫਾ ਨੇ ਇਹ ਵੀ ਕਿਹਾ ਕਿ ਸਿੱਧੂ ਕੈਪਟਨ ਨੂੰ ਉਨ੍ਹਾਂ ਦੇ ਘਰ ਮਤਲਬ ਪਟਿਆਲਾ ਵਿਚ ਵੀ ਹਰਾਉਣ ਲਈ ਤਿਆਰ ਹਨ। ਅਮਰਿੰਦਰ ਕਿਸੇ ਨੂੰ ਬਲੀ ਦਾ ਬੱਕਰਾ ਬਨਾਉਣ ਦੀ ਬਜਾਏ ਖੁਦ ਮੈਦਾਨ ਵਿਚ ਆਉਣ। ਇਸ ਨਾਲ ਹੀ ਹਾਈਕਮਾਨ ਨੂੰ ਸਿੱਧੂ ਨੂੰ ਪਟਿਆਲਾ ਤੋਂ ਟਿਕਟ ਦੇਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਦੀ ਜ਼ਮਾਨਤ ਜ਼ਬਤ ਨਾ ਹੋਈ ਤਾਂ ਉਹ ਸਿਆਸਤ ਛੱਡ ਦੇਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe