ਨਵੀਂ ਦਿੱਲੀ : ਸੱਤ ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Petrol and Diesel Price) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਇਸ ਸਮੇਂ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ਉਤੇ ਹਨ।
ਦੱਸ ਦਈਏ ਕਿ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ ਡੀਜ਼ਲ ਦੇ ਭਾਅ (Petrol and Diesel Price) ਵਿੱਚ ਵਾਧਾ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ ਪੈਟਰੋਲ 113 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕਈ ਸ਼ਹਿਰਾਂ ਵਿੱਚ, ਪੈਟਰੋਲ 113 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।
ਅੰਕੜਿਆਂ ਦੇ ਲਿਹਾਜ਼ ਨਾਲ ਮੱਧ ਪ੍ਰਦੇਸ਼ (ਸਿਵਨੀ ਵਿੱਚ 113.28 ਰੁਪਏ ਪ੍ਰਤੀ ਲੀਟਰ) ਅਤੇ ਰਾਜਸਥਾਨ (ਸ਼੍ਰੀ ਗੰਗਾਨਗਰ ਵਿੱਚ 113.01 ਰੁਪਏ ਪ੍ਰਤੀ ਲੀਟਰ) ਪੈਟਰੋਲ ਸਭ ਤੋਂ ਮਹਿੰਗਾ ਵਿਕ ਰਿਹਾ ਹੈ।