ਫਿਰੋਜ਼ਪੁਰ : ਪੁਲਿਸ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਰਹਿ ਰਹੇ ASI ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ।
ASI ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਚਲਾ ਗਿਆ ਸੀ ਕਿ ਕਰੀਬ 10 ਵਜੇ ਇਕਦਮ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਤਾਂ ASI ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਗੋਲੀ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।