ਚੰਡੀਗੜ੍ਹ : ਪੰਜਾਬ 'ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਖ਼ਤ ਕਦਮ ਚੁੱਕਦਿਆਂ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਲਈ ਗੈਰ ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।
ਇਸ ਬਾਬਤ ਸ਼੍ਰੀ ਰੰਧਾਵਾ (Deputy CM Sukhjinder Singh Randhawa) ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।
ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ DGP ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਸ ਸਟਾਫ਼ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ। ਸ਼੍ਰੀ ਰੰਧਾਵਾ (Deputy CM Sukhjinder Singh Randhawa) ਨੇ ਸਾਰੇ ਐਸ. ਐਸ. ਪੀਜ਼ ਨੂੰ ਚੌਕਸ ਕਰਦਿਆਂ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਖ਼ਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ. ਏ. ਐਸ. ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰ-ਕਾਨੂੰਨੀ ਕਾਰਵਾਈ ਨੂੰ ਅੰਜਾਮ ਨਾ ਦੇ ਸਕੇ।
ਉਨ੍ਹਾਂ (Deputy CM Sukhjinder Singh Randhawa) ਕਿਹਾ ਕਿ ਇਸ ਸਖ਼ਤੀ ਦੇ ਬਾਵਜੂਦ ਵੀ ਪੰਜਾਬ ਵਿਚ ਗੈਰ ਕਾਨੂੰਨੀ ਝੋਨਾ ਆਉਂਦਾ ਹੈ ਤਾਂ ਉਸ ਦੇ ਲਈ ਬਾਰਡਰ ਜ਼ਿਲ੍ਹਾ ਦੇ SSP ਜ਼ਿੰਮੇਵਾਰ ਹੋਣਗੇ ਅਤੇ ਉਹਨਾਂ 'ਤੇ ਕਾਰਵਾਈ ਪਹਿਲਾਂ ਹੋਵੇਗੀ ਤੇ ਬਾਕੀਆਂ ਤੇ ਐਕਸ਼ਨ ਬਾਅਦ ਵਿਚ ਲਿਆ ਜਾਵੇਗਾ।