Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਪੁਲਿਸ ਜਵਾਨਾਂ ਨਾਲ ਵਾਪਰਿਆ ਹਾਦਸਾ, ਖੱਡ ਵਿੱਚ ਡਿੱਗੀ ਬੱਸ

October 02, 2021 04:46 PM

ਕੋਰਬਾ : ਛੱਤੀਸਗੜ ਦੇ ਸਰਗੁਜਾ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਇੱਕ ਖੱਡ ਵਿੱਚ ਡਿੱਗਣ ਕਾਰਨ ਬੱਸ ਵਿੱਚ ਸਵਾਰ 12 ਪੁਲਿਸ ਜਵਾਨ ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ।
ਸਰਗੁਜਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਮੈਨਪਾਟ ਅਤੇ ਆਮਗਾਂਵ ਦੇ ਵਿਚਕਾਰ ਬੱਸ ਦੇ ਇੱਕ ਖੱਡ ਵਿੱਚ ਡਿੱਗਣ ਕਾਰਨ ਮੈਨਪਾਟ ਪੁਲਿਸ ਟ੍ਰੇਨਿੰਗ ਸਕੂਲ ਦੇ 12 ਜਵਾਨ ਜਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਜਵਾਨ ਮੁੰਗੇਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਹੋਣ ਵਾਲੇ ਮੁੱਖ ਮੰਤਰੀ ਦੇ ਪਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੈਨਪਾਟ ਤੋਂ 38 ਜਵਾਨ ਇੱਕ ਬਸ ਵਿੱਚ ਸਵਾਰ ਹੋਕੇ ਮੁੰਗੇਲੀ ਜ਼ਿਲ੍ਹਾ ਮੁੱਖ ਦਫਤਰ ਲਈ ਰਵਾਨਾ ਹੋਏ ਸਨ ਅਤੇ ਇਸ ਦੌਰਾਨ ਇਹ ਘਟਨਾ ਵਾਪਰੀ।
ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ 8 ਜਵਾਨਾਂ ਨੂੰ ਮਾਮੂਲੀ ਲੱਗੀਆਂ ਹਨ ਅਤੇ ਗੰਭੀਰ ਰੂਪ ਵਿਚ ਜ਼ਖਮੀ ਚਾਰ ਜਵਾਨਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

 

Have something to say? Post your comment

Subscribe