Friday, November 22, 2024
 

ਪੰਜਾਬ

ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ: ਮੁੱਖ ਮੰਤਰੀ

October 03, 2021 07:14 PM
ਸ਼ਾਨਾਮੱਤੀ ਪ੍ਰਾਪਤੀਆਂ ਵਾਲੇ ਅਧਿਆਪਕ ਐਫ.ਏ.ਪੀ. ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
 
ਮੈਂ ਅੱਜ ਜੋ ਕੁਝ ਹਾਂ ਆਪਣੇ ਅਧਿਆਪਕਾਂ ਦੀ ਬਦੌਲਤ ਹਾਂ: ਚੰਨੀ
 
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।
 
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਪੇਸ਼ਾ ਹੈ ਅਤੇ ਅਸੀਂ ਸਾਰੇ ਅਧਿਆਪਕ ਭਾਈਚਾਰੇ ਵੱਲੋਂ ਰਾਸ਼ਟਰ ਨਿਰਮਾਣ ਲਈ ਨਿਭਾਈਆਂ ਜਾਂਦੀਆਂ ਵਧੀਆ ਸੇਵਾਵਾਂ ਲਈ ਉਨ੍ਹਾਂ ਦੇ ਰਿਣੀ ਹਾਂ। ਸ. ਚੰਨੀ ਨੇ ਵਿਦਿਅਕ ਸੰਸਥਾਵਾਂ ਨੂੰ ਧਾਰਮਿਕ ਅਸਥਾਨਾਂ ਵਾਂਗ ਦੱਸਦਿਆਂ ਆਪਣੇ ਜੱਦੀ ਪਿੰਡ ਭਜੌਲੀ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ, “ਮੈਂ ਅੱਜ ਜੋ ਵੀ ਹਾਂ, ਮੇਰੇ ਸਕੂਲ ਦੇ ਅਧਿਆਪਕਾਂ ਦੀ ਬਦੌਲਤ ਹਾਂ।"
 
ਅਧਿਆਪਕਾਂ ਨੂੰ ਮਾਵਾਂ ਦੇ ਤੁਲ ਦੱਸਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਗਿਆਨ ਵੰਡਣ ਲਈ ਜੀਅ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਭਰੋਸਾ ਦਿੱਤਾ ਕਿ ਅਧਿਆਪਕਾਂ ਲਈ ਉਨ੍ਹਾਂ ਦੇ ਫ਼ਰਜ਼ ਦੇ ਨਿਰਵਾਹ ਵਾਸਤੇ ਹੋਰ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਿੱਧ ਹੋਵੇ।
 
ਸ. ਚੰਨੀ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ਲਈ ਆਪਣੇ ਸਮੇਂ ਦੇ ਹਰ ਪਲ ਦੀ ਸੁਚੱਜੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇੱਕ ਟੀਚਾ ਮਿੱਥਣ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਂ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸਾਥੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਟੀਮ ਰੂਪ ਵਿੱਚ ਇਕੱਠੇ ਅੱਗੇ ਵਧਣ। ਵਿਦਿਆਰਥੀਆਂ ਨੂੰ ਭੰਗੜਾ, ਐਨ.ਐਸ.ਐਸ., ਖੇਡਾਂ ਅਤੇ ਹੋਰ ਸੱਭਿਆਚਾਰਕ ਅਤੇ ਸਹਿਯੋਗੀ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪੜ੍ਹਾਈ ਦੇ ਨਾਲ-ਨਾਲ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਲੋਗੋ ਵੀ ਲਾਂਚ ਕੀਤਾ।
 
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਬੋਤਮ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਪੁਰਸਕਾਰ ਦਿੱਤੇ, ਜਿਨ੍ਹਾਂ ਵਿੱਚ ਰਜਿੰਦਰ ਸ਼ਰਮਾ ਐਸ.ਐਮ.ਡੀ.ਆਰ. ਐਸ.ਡੀ. ਸਕੂਲ ਪਠਾਨਕੋਟ, ਮਹਿਕ ਦੂਨ ਇੰਟਰਨੈਸ਼ਨਲ ਸਕੂਲ, ਅਰਸ਼ਪਾਲ ਕੌਰ ਦੁਆਬਾ ਮਾਡਲ ਹਾਈ ਸਕੂਲ, ਪ੍ਰੀਤੀ ਮਾਊਂਟ ਕਾਰਮਲ ਸਕੂਲ, ਪਰਮਜੀਤ ਕੌਰ ਦਿਸ਼ਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਖਵਿੰਦਰ ਇੰਟਰਨੈਸ਼ਨਲ ਫਤਹਿ ਅਕੈਡਮੀ, ਦਲਜੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਰਾਜਿੰਦਰ ਪਾਲ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੂਨਮ ਸ਼ਰਮਾ ਮਾਊਂਟ ਲਿਟੇਰਾ ਜ਼ੀ ਸਕੂਲ, ਰਾਜਵੀਰ ਕੌਰ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਸ਼ਾਮਲ ਹਨ। ਉਨ੍ਹਾਂ ਨੇ ਜਸਵੰਤ ਕੌਰ ਦੇਵਗਨ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਸਮਾਜਕ ਕਾਰਜਾਂ ਲਈ "ਪੰਜਾਬ ਦਾ ਮਾਣ ਐਵਾਰਡ" ਨਾਲ ਨਿਵਾਜਿਆ।
 
ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਫ.ਏ.ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
 
ਸਮਾਗਮ ਦੌਰਾਨ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਰਹੇ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe