Saturday, November 23, 2024
 

ਰਾਸ਼ਟਰੀ

Farmer Protest : ਲਖੀਮਪੁਰ ਖੀਰੀ ਜਾ ਰਹੀ ਪ੍ਰਿਯੰਕਾ ਗਾਂਧੀ ਗ੍ਰਿਫ਼ਤਾਰ

October 04, 2021 09:48 AM

ਲਖਨਊ : ਲਖੀਮਪੁਰ ਖੀਰੀ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ ਕਈ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਬਾਅਦ ਸੋਮਵਾਰ ਤੜਕੇ ਮੌਕੇ ’ਤੇ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਰਸਤੇ ਵਿਚ ਸੀਤਾਪੁਰ ਵਿਚ ਹਿਰਾਸਤ ਵਿਚ ਲੈ ਲਿਆ ਗਿਆ। ਕਾਂਗਰਸ ਦੀ ਉਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਨੇ ਦੱਸਿਆ ਕਿ ਵਾਡਰਾ ਅਤੇ ਕਾਂਗਰਸ ਦੇ ਰਾਜਸਭਾ ਮੈਂਬਰ ਦਪਿੰਦਰ ਹੁੱਡਾ ਸਮੇਤ ਕੁੱਝ ਸੀਨੀਅਰ ਨੇਤਾ ਲਖੀਮਪੁਰ ਖੀਰੀ ਜਾ ਰਹੇ ਸਨ। ਉਦੋਂ ਤੜਕੇ ਕਰੀਬ 5 ਵਜੇ ਰਸਤੇ ਵਿਚ ਉਨ੍ਹਾਂ ਨੂੰ ਸੀਤਾਪੁਰ ਵਿਚ ਹਿਰਾਸਤ ਵਿਚ ਲੈ ਲਿਆ ਗਿਆ। ਉਨ੍ਹਾਂ ਨੇ ਪੁਲਿਸ ਕਰਮੀਆਂ ’ਤੇ ਵਾਡਰਾ ਨਾਲ ਧੱਕਾ-ਮੁੱਕੀ ਕਰਨ ਦਾ ਵੀ ਦੋਸ਼ ਲਗਾਇਆ ਅਤੇ ਕਿਹਾ ਕਿ ਕਾਂਗਰਸ ਜਨਰਲ ਸਕੱਤਰ ਕਿਸਾਨਾਂ ਦਾ ਦੁੱਖ-ਦਰਦ ਵੰਡਣ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਨਾਲ ਰੋਕਿਆ ਜਾਣਾ ਗੈਰ-ਲੋਕਤੰਤਰੀ ਹੈ। ਉਨ੍ਹਾਂ ਨੂੰ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ਾਲ ਭਾਰਦਵਾਜ ਅਤੇ ਐਸਪੀ ਆਰਪੀ ਸਿੰਘ ਪ੍ਰਿਯੰਕਾ ਗਾਂਧੀ ਦੇ ਨਾਲ ਹਰਗਾਂਵ ਪੁਲਿਸ ਸਟੇਸ਼ਨ ਪਹੁੰਚੇ। ਜਿਸ ਤੋਂ ਬਾਅਦ ਸੀਤਾਪੁਰ ਪੁਲਿਸ ਨੇ ਪ੍ਰਿਅੰਕਾ ਗਾਂਧੀ ਨੂੰ ਦੂਜੀ ਬਟਾਲੀਅਨ ਪੀਏਸੀ ਦੇ ਗੈਸਟ ਹਾਊਸ ਵਿੱਚ ਰੱਖਿਆ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਪੁਲਿਸ ਨੂੰ ਚਕਮਾ ਦੇ ਕੇ ਲਗਾਤਾਰ ਅੱਗੇ ਵਧ ਰਹੀ ਸੀ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈਣ ਦੀ ਪੂਰੀ ਕੋਸ਼ਿਸ਼ ਕਰ ਰਹੀ ਪਰ ਸਫਲ ਨਹੀਂ ਹੋਈ। ਅਖੀਰ ਸੀਤਾਪੁਰ ਪੁਲਿਸ ਨੂੰ ਸਫਲਤਾ ਮਿਲੀ।

 

Have something to say? Post your comment

 
 
 
 
 
Subscribe