ਮੋਹਾਲੀ (ਸੱਚੀ ਕਲਮ ਬਿਊਰੋ) ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਸੰਬੋਧਨ ਕਰਦਿਆ ਕਿਹਾ ਕਿ ਲਖਮੀਰ ਵਿੱਚ ਹੋਏ ਦਰਦਨਾਕ ਹਾਦਸੇ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ ਹੈ । ਆਮ ਆਦਮੀ ਪਾਰਟੀ ਇਸ ਘਟਨਾ ਦੀ ਨਿਖੇਧੀ ਕਰਦੀ ਹੈ ਅਤੇ ਕੜੇ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੀ ਹੈ।
ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਇਸ ਤਰਾਂ ਦੇ ਕਾਤਲਾਨਾ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਨਿਆਨ ਦੇਣਾ ਚਾਹੀਦਾ ਹੈ ਅਤੇ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਭਾਜਪਾ ਦੇ ਮੰਤਰੀ ਦੇ ਪੁੱਤਰ ਦੇ ਖ਼ਿਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਇਸ ਘਟਨਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਅਤੇ ਇਸ ਦੰਗਈ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਤੌਰ ਤੇ ਮੰਤਰੀ ਪਦ ਤੋਂ ਹਟਾਇਆ ਜਾਵੇ।
ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਰਹੇਗੀ। ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੇਸ਼ ਲਈ ਖਤਰਨਾਕ ਹੈ ਅਤੇ ਅਸੀਂ ਇਸ ਰਵੱਈਏ ਦਾ ਸਖਤ ਵਿਰੋਧ ਕਰਦੇ ਹਾਂ।
ਡਾਕਟਰ ਸੰਨੀ ਆਹਲੂਵਾਲੀਆ ਘਟਨਾ ਦੀ ਨਿੰਦਾ ਕਰਦਿਆਂ ਬੋਲਿਆ ਕਿ ਜਿੰਨੀ ਦੇਰ ਤਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਓਨੀ ਦੇਰ ਤੱਕ ਮੰਤਰੀ ਨੂੰ ਉਸ ਦੇ ਪਦ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਜੋ ਕੇਂਦਰੀ ਗ੍ਰਹਿ ਰਾਜ ਮੰਤਰੀ ਹੋਣ ਦੇ ਨਾਤੇ ਓੁਹ ਜਾਂਚ ਏਜੰਸੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਤੇ ਬੁਲਾਰੇ ਵਨੀਤ ਵਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹਨ ਜਿਸ ਕਾਰਨ ਉਹ ਆਪਣੀ ਜਾਨ ਦੀ ਬਾਜ਼ੀ ਵੀ ਲਗਾ ਰਹੇ ਹਨ ਇਸ ਲਈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਵਿੱਚ ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਇਸ ਮੌਕੇ ਰਾਜ ਗਿੱਲ, ਸਵਰਨ ਸ਼ਰਮਾ , ਰੁਪਿੰਦਰ ਕੌਰ, ਗੁਰਮੇਜ ਸਿੰਘ ਕਾਹਲੋਂ, ਬਹਾਦਰ ਸਿੰਘ ਚਹਿਲ, ਮਨਦੀਪ ਮਟੌਰ, ਜਗਦੇਵ ਮਲੋਆ, ਰਜੇਸ਼ ਰਾਣਾ , ਪ੍ਰਭਜੌਤ ਦਾਊਂ, ਅਮਿਤ ਕੁਮਾਰ, ਜਸਪਾਲ ਮਟੌਰ, ਮਗਨ ਬਾਲੌਗੀਂ ਤੇ ਹੋਰ ਵਲੰਟੀਅਰ ਵੀ ਸ਼ਾਮਲ ਹੋਏ।