ਚੰਡੀਗ਼ੜ੍ਹ : ਯੂ.ਪੀ. ਵਿਚ ਪਿਛਲੇ ਦਿਨ ਹੋਏ ਕਿਸਾਨਾਂ ਦੇ ਕਤਲੇਆਮ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਸਾਰੀਆਂ ਕਿਸਾਨ ਪੱਖੀ ਧਿਰਾਂ ਮੰਗ ਕਰ ਰਹੀਆਂ ਹਨ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਜੇਲ ਅੰਦਰ ਸੁੱਟਿਆ ਜਾਵੇ। ਪਰ ਇਸ ਸੱਭ ਦੇ ਬਾਵਜੂਦ ਯੂ.ਪੀ. ਸਰਕਾਰ ਕੋਈ ਵੱਡਾ ਫ਼ੈਸਲਾ ਨਹੀਂ ਲੈ ਰਹੀ। ਹੁਣ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਤੋਂ ਬਾਅਦ ਮੰਤਰੀ ਦੇ ਦੋਸ਼ੀ ਪੁੱਤਰ ਦੀ ਗ੍ਰਿਫ਼ਤਾਰੀ ਅਤੇ ਕਾਂਗਰਸੀ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਈ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਯੂ. ਪੀ. ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ। ਨਵਜੋਤ ਸਿੱਧੂ ਨੇ ਆਖਿਆ ਹੈ ਕਿ ਜੇਕਰ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕੱਲ੍ਹ ਪੰਜਾਬ ਕਾਂਗਰਸ ਯੂ. ਪੀ. ਵੱਲ ਕੂਚ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਇਸ ਕਤਲ ਕਾਂਡ ਵਿਚ ਸ਼ਾਮਲ ਮੰਤਰੀ ਦੇ ਪੁੱਤਰ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਸਾਫ ਆਖਿਆ ਹੈ ਕਿ ਜੇਕਰ ਕੱਲ੍ਹ ਤੱਕ ਮੰਤਰੀ ਦੇ ਦੋਸ਼ੀ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਯੂ. ਪੀ. ਵੱਲ ਕੂਚ ਕਰੇਗੀ।