ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਪਹੁੰਚੇ। ਮੁੱਖ ਮੰਤਰੀ ਚੰਨੀ ਇਸ ਦੌਰਾਨ ਲਖੀਮਪੁਰ ਮਾਮਲੇ ਸਮੇਤ ਕਈ ਮੁੱਦਿਆਂ 'ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ। ਦਿੱਲੀ ਪਹੁੰਚਣ ਤੋਂ ਪਹਿਲਾਂ ਸੀ.ਐੱਮ. ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਦੀ ਘਟਨਾ ਨੂੰ ਸਿੱਧੇ ਤੌਰ 'ਤੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸਮਾਨ ਦੱਸਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਇਸ ਮਾਮਲੇ 'ਚ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਹ ਲਖੀਮਪੁਰ ਹਿੰਸਾ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਚੁੱਕਣਗੇ।