ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਕਰ ਦਿੱਤਾ ਹੈ। ਅੱਜ ਪੈਟਰੋਲ ਦੀ ਕੀਮਤ 'ਚ 30 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 35 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ ਹੈ। ਇਸ ਇਜ਼ਾਫੇ ਤੋਂ ਬਾਅਦ ਦੇਸ਼ ਦੀ ਰਾਜਦਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 103.24 ਰੁਪਏ ਤੇ ਡੀਜ਼ਲ ਦੀ ਕੀਮਤ 91.77 ਰੁਪਏ ਹੋ ਗਈ ਹੈ। ਆਓ ਚੈੱਕ ਕਰੀਏ ਹੋਰ ਮਹਾਂਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਿੰਨੀ ਤੇਜ਼ੀ ਆਈ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 103.24 ਰੁਪਏ ਜਦਕਿ ਡੀਜ਼ਲ ਦਾ ਰੇਟ 91.77 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 109.25 ਰੁਪਏ ਤੇ ਡੀਜ਼ਲ ਦੀ ਕੀਮਤ 99.55 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਜਦਕਿ ਡੀਜ਼ਲ ਦਾ ਰੇਟ 94.88 ਰੁਪਏ ਲੀਟਰ ਹੈ। ਚੇਨੱਈ 'ਚ ਵੀ ਪੈਟਰੋਲ 100.75 ਰੁਪਏ ਲੀਟਰ ਹੈ ਤਾਂ ਡੀਜ਼ਲ 96.26 ਰੁਪਏ ਪ੍ਰਤੀ ਲੀਟਰ ਹੈ।
Petrol Price Today on 07 October 2021