ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਦਿੱਲੀ ਪਹੁੰਚ ਗਏ ਹਨ। ਸੰਭਾਵਨਾ ਹੈ ਕਿ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਖੇਤੀ ਕਾਨੁੰਨ ਖਾਰਜ ਕਰਨ ਦੀ ਮੰਗ ਦੁਹਰਾਈ ਜਾਵੇਗੀ, ਉਥੇ ਹੀ ਲਖੀਮਪੁਰ ਖੀਰੀ ਘਟਨਾ ਦੇ ਪੰਜਾਬ ਵਿਚ ਪੈਣ ਬਾਰੇ ਪ੍ਰਭਾਵ ਬਾਰੇ ਵੀ ਚਰਚਾ ਕੀਤੇ ਜਾਣ ਦੇ ਆਸਾਰ ਹਨ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ ਪਰ ਭਾਜਪਾ ਵਿਚ ਸ਼ਾਮਲ ਨਹੀਂ ਹੋਣਗੇ।